ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ  ਸਲਾਨਾ ਸਮਾਗਮ  ਵਿੱਚ ਕੀਤੀ ਸ਼ਿਰਕਤ

MLA Narinderpal Singh Savna
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ  ਸਲਾਨਾ ਸਮਾਗਮ  ਵਿੱਚ ਕੀਤੀ ਸ਼ਿਰਕਤ
ਸਿੱਖਿਆ  ਸੁਧਾਰਾਂ ਲਈ ਸਰਕਾਰ ਕਰ ਰਹੀ ਹੈ ਦ੍ਰਿੜਤਾ ਨਾਲ ਕੰਮ -ਵਿਧਾਇਕ ਸਵਨਾ

ਫਾਜ਼ਿਲਕਾ, 6 ਅਪ੍ਰੈਲ 2022

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤੇ ਪਹਿਰਾ ਦਿੰਦਿਆਂ, ਸਿੱਖਿਆ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਸਲਾਨਾ ਸਮਾਗਮ ਦੌਰਾਨ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ਤੇ ਪਹੁੰਚੇ।  ਸਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਅਗਲੇ ਵਿਦਿਅਕ ਵਰ੍ਹੇ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕਰਨ ਦੇ ਮਨੋਰਥ ਨਾਲ ਅੱਜ  ਸਮੂਹ ਸਰਕਾਰੀ ਸਕੂਲਾਂ ਦੀਆਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ।

ਹੋਰ ਪੜ੍ਹੋ :-‘ਐਂਟੀ ਗੈਂਗਸਟਰ ਟਾਸਕ ਫੋਰਸ’ ਪੰਜਾਬ ਵਿਚੋਂ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰੇਗੀ: ਮਾਲਵਿੰਦਰ ਸਿੰਘ ਕੰਗ

ਇਸ ਪ੍ਰੋਗਰਾਮ ਤਹਿਤ ਪ੍ਰਿਸੀਪਲ ਹਰੀ ਚੰਦ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਮਾਪੇ ਅਧਿਆਪਕ ਮਿਲਣੀ ਅਤੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ  ਐਮ ਐਲ ਏ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋ ਸਿਰਕਤ ਕੀਤੀ ਗਈ ।

ਵਿਧਾਇਕ ਸਵਨਾ ਵੱਲੋ ਮਾਪਿਆਂ, ਵਿਦਿਆਰਥੀਆਂ  ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿੱਖਿਆ ਸਾਡੇ ਏਜਡੇ ਦਾ ਪ੍ਰਮੁੱਖ ਹਿੱਸਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸਿੱਖਿਆ ਸੁਧਾਰਾਂ ਵਿੰਚ ਕੋਈ ਕਮੀ  ਨਹੀ ਰਹਿਣ ਦਿੱਤੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਵੱਲੋ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਪ੍ਰਿਸੀਪਲ ਕੰਬੋਜ ਵੱਲੋ ਸਕੂਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆ ਵਿਧਾਇਕ, ਕਮੇਟੀ ਮੈਂਬਰਾਂ ਅਤੇ ਮਾਪਿਆਂ ਨੂੰ  ਸਕੂਲ ਦੀਆ ਪ੍ਰਾਪਤੀਆਂ ਤੋ ਜਾਣੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਸੱਭ ਦੇ ਸਾਝੇ ਯਤਨਾ ਸਦਕਾ ਸਰਹੱਦੀ ਖੇਤਰ ਦਾ ਇਹ ਸਕੂਲ ਨਵੀਆ ਬੁਲੰਦੀਆਂ ਨੂੰ ਛੂਹੇਗਾ ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਰਕਾਰੀ ਸਕੂਲਾਂ ਦੀ ਸਮਾਜ ਨਾਲ ਸਾਂਝ ਹੋਰ ਪਕੇਰੀ ਕਰਦੇ ਹਨ। ਉਹਨਾਂ ਕਿਹਾ ਕੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਅਤੇ ਸਮਾਜ ਦੇ ਆਪਸੀ ਤਾਲਮੇਲ ਨਾਲ ਸੰਤੁਸ਼ਟੀਜਨਕ ਨਤੀਜੇ ਪ੍ਰਾਪਤ ਹੋਣਗੇ। ਉਹਨਾਂ ਨੇ ਵਿਧਾਇਕ ਸਵਨਾ ਦਾ ਸਕੂਲ ਪਹੁੰਚਣ ਤੇ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ, ਕਮੇਟੀ ਮੈਂਬਰ ਵੀਰੂ ਸਿੰਘ,ਖਾਨ ਸਿੰਘ ,ਸ਼ੁਭਾਸ਼ ਚੰਦਰ, ਲੈਕਚਰਾਰ ਗੁਰਨਾਮ ਸਿੰਘ, ਪ੍ਰਮਜੀਤ ਸਿੰਘ ਸ਼ੋਰੇਵਾਲਾ, ਪ੍ਰਵੀਨ ਕੁਮਾਰ, ਰਣਜੀਤ ਸਿੰਘ, ਮੈਡਮ ਸੋਨੀਆ ਰਾਣੀ, ਮੈਡਮ ਸੋਮਾ ਰਾਣੀ, ਜੋਗਿੰਦਰ ਸਿੰਘ ਸਮੇਤ ਸਮੂਹ ਸਟਾਫ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਮੈਡਮ ਸੁਨੈਨਾ ਰਾਣੀ ਵੱਲੋ ਬਾਖੂਬੀ ਕੀਤਾ ਗਿਆ।

Spread the love