ਸ੍ਰੀ ਮੁਕਤਸਰ ਸਾਹਿਬ 23 ਮਈ,2021
ਪੰਜਾਬ ਸਰਕਾਰ ਦੇ ਯਤਨਾ ਸਦਕਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਿਵਿਲ ਹਸਪਤਾਲ ਵਿੱਚ ਜਲਦੀ ਆਕਸੀਜਨ ਪਲਾਂਟ ਕੰਮ ਕਰਨਾ ਸ਼ੁਰੂ ਕਰ ਦੇਵਾਗਾ , ਇਹ ਪ੍ਰਗਟਾਵਾ ਅੱਜ ਗਿੱਦੜਬਾਹਾ ਦੇ ਵਿਧਾਇਕ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਆਕਸੀਜਨ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।
ਉਹਨਾਂ ਅੱਗੇ ਦੱਸਿਆ ਕਿ ਇਸ ਆਕਸੀਜਨ ਪਲਾਂਟ ਤੋਂ ਸਿਵਿਲ ਹਸਪਤਾਲ ਦੇ 100 ਦੇ ਕਰੀਬ ਬੈਡਾਂ ਵਾਸਤੇ ਆਕਸੀਜਨ ਉਪਲਬੱਧ ਹੋ ਜਾਵੇਗੀ ਅਤੇ ਇਹ ਪਲਾਂਟ ਜਲਦੀ ਆਕਸੀਜਨ ਪਲਾਂਟ ਜਲਦੀ ਤਿਆਰ ਹੋ ਜਾਵੇਗਾ ਤਾਂ ਜੋ ਇੱਥੇ ਦਾਖਲ ਮਰੀਜਾਂ ਨੂੰ ਆਕਸੀਜਨ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਉਹਨਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਲੋਂ ਜਲਦੀ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੇ ਕੰਟਰੋਲ ਕਰ ਲਿਆ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਵੀ ਜਲਦੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ.ਹਰਚਰਨ ਸਿੰਘ ਸੋਥਾ ਬਰਾੜ ਜ਼ਿਲਾ ਕਾਂਗਰਸ ਪ੍ਰਧਾਨ, ਸ੍ਰੀ ਿਸ਼ਨ ਲਾਲ ਸੰਮੀ ਤੇਰੀਆ ਪ੍ਰਧਾਨ ਨਗਰ ਕੌਸਲ, ਡਾ. ਰੰਜੂ ਸਿੰਗਲਾ ਸਿਵਿਲ ਸਰਜਨ, ਸ੍ਰੀ ਭੀਨਾ ਬਰਾੜ ਮੈਂਬਰ ਜ਼ਿਲਾ ਪ੍ਰੀਸ਼ਦ ਤੋਂ ਇਲਾਵਾ ਨਗਰ ਕੌਸਲ ਦੇ ਮੈਂਬਰਾਨ ਵੀ ਹਾਜ਼ਰ ਸਨ।
Home ਪੰਜਾਬ ਸ੍ਰੀ ਮੁਕਤਸਰ ਸਾਹਿਬ ਗਿੱਦੜਬਾਹਾ ਦੇ ਵਿਧਾਇਕ ਨੇ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਆਕਸੀਜਨ...