ਗੁਰਦਾਸਪੁਰ, 29 ਅਕਤੂਬਰ 2021
ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਹੋਰ ਪੜ੍ਹੋ :-ਡਾ. ਨਾਨਕ ਸਿੰਘ, ਐਸ.ਐਸ.ਪੀ ਗੁਰਦਾਸਪੁਰ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਗੁਰਦਾਸਪੁਰ ਵਲੋਂ ਜਿਲੇ ਅੰਦਰ ਜਾਗਰੂਕਤਾ ਸੈਮੀਨਾਰ
ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਵੱਲੋ ਪਿਡਾ ਵਿੱਚ ਜਾਗਰੂਕਤਾ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਐਸ ਏ ਐਸ ਨਗਰ ਦੁਆਰਾ ਭੇਜੀ ਗਈ ਮੋਬਾਇਲ ਵੈਨ ਦਾ ਹਰੀ ਝੰਡੀ ਦੇ ਕੇ ਜਾਗਰੂਕਤਾ ਕਰਨ ਲਈ ਸ਼ੁਰੂਆਤ ਕੀਤੀ ਗਈ । ਇਸ ਮੋਬਾਇਲ ਵੈਨ ਦਾ ਮਾਨਯੋਗ ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਹਰੀ ਝੰਡੀ ਦੇ ਕੇ ਸ਼ੁਰੂਆਤ ਕੀਤੀ ਗਈ ।
ਇਸ ਮੋਬਾਇਲ ਵੈਨ ਦੁਆਰਾ 10 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 285 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ। ਇਸ ਤੋ ਇਲਾਵਾ ਪੀ ਐਲ ਵੀਜ ਦੀਆਂ 06 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 220 ਲੋਕਾਂ ਨੂੱ ਜਾਗਰੂਕ ਕੀਤਾ ਗਿਆ ਅਤੇ ਇਸ ਤੋ ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਦ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ।