ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਮੋਬਾਈਲ ਵੈਨ ਰਵਾਨਾ

ਮੋਬਾਈਲ ਵੈਨ
ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਮੋਬਾਈਲ ਵੈਨ ਰਵਾਨਾ
ਜ਼ਿਲਾ ਜੇਲ ਬਰਨਾਲਾ ਵਿਖੇ ਸੈਮੀਨਾਰ

 ਬਰਨਾਲਾ, 11 ਅਕਤੂਬਰ 2021


ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ ਪ੍ਰੋਗਰਾਮਾਂ ਦਾ ਆਗਾਜ਼ ਕੀਤਾ ਗਿਆ।

ਹੋਰ ਪੜ੍ਹੋ :-‘ਆਪ’ ਨੇ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀ ਭਾਈਚਾਰੇ ’ਤੇ ਅੱਤਵਾਦੀ ਹਮਲਿਆਂ ਖ਼ਿਲਾਫ਼ ਪੰਜਾਬ ’ਚ ਕੱਢਿਆ ਮੋਮਬੱਤੀ ਮਾਰਚ


ਇਸ ਤਹਿਤ ਜ਼ਿਲਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲਾ ਕੋਰਟ ਕੰਪਲੈਕਸ ਬਰਨਾਲਾ ਤੋਂ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ੍ਰੀ ਵਰਿੰਦਰ ਅੱਗਰਵਾਲ ਨੇ ਦੱਸਿਆ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਬਰਨਾਲਾ ਲਈ ਐੱਸ.ਐੱਮ.ਐੱਲ. ਵੈਨ ਅਤੇ ਟ੍ਰੈਵਲਰ ਵੈਨ ਭੇਜੀ ਗਈ ਹੈ। ਇਸ ਉਦੇਸ਼ ਲਈ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਚਾਰ ਦਿਨਾਂ ਵਿੱਚ ਜ਼ਿਲਾ ਬਰਨਾਲਾ ਦੇ ਕੁੱਲ 98 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ।


ਇਸ ਤੋਂ ਇਲਾਵਾ ਜ਼ਿਲਾ ਜੇਲ ਬਰਨਾਲਾ ਵਿਖੇ ਬੰਦੀਆਂ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ। ਇਸ ਮੌਕੇ ਸ੍ਰੀ ਬਰਜਿੰਦਰ ਪਾਲ ਸਿੰਘ,  ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ, ਸ੍ਰੀ ਕਪਿਲ ਅੱਗਰਵਾਲ ਪਿ੍ਰੰਸੀਪਲ ਜੱਜ ਫੈਮਿਲੀ ਕੋਰਟ ਬਰਨਾਲਾ, ਸ੍ਰੀਮਤੀ ਪ੍ਰਤਿਮਾ ਅਰੋੜਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਅਤੇ ਸ੍ਰੀ ਜਗਸੀਰ ਸਿੰਘ ਧਾਲੀਵਾਲ ਰਿਟੇਨਰ ਵਕੀਲ ਪਹੁੰਚੇ। ਸੈਮੀਨਾਰ ਦੌਰਾਨ ਕੈਦੀਆਂ ਨੂੰ ਉਨਾਂ ਦੀ ਸਿਹਤ ਤੇ ਨਸ਼ਿਆਂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਪਲੀ ਬਾਰਗੇਨਿੰਗ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।


ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਬਲਾਕ ਬਰਨਾਲਾ ਦੇ ਵੱਖ ਵੱਖ ਥਾਵਾਂ ਜਿਵੇਂ ਕਿ ਪੰਚਾਇਤ ਘਰ ਅਸਪਾਲ ਕਲਾਂ, ਦੇਸੂ ਪੱਤੀ ਸ਼ੈੱਡ ਪੰਧੇਰ, ਪੰਚਾਇਤ  ਕਾਲੇਕੇ, ਪ੍ਰਾਇਮਰੀ ਸਕੂਲ ਜਵੰਦਾ ਪਿੰਡੀ ਗੁਰੂਸਰ, ਪੰਚਾਇਤ ਘਰ ਭੂਰੇ ਅਤੇ ਕਮਿਊਨਿਟੀ ਹਾਲ ਅਤਰਗੜ ਵਿਖੇ 6 ਜਾਗਰੂਕਤਾ ਸੈਮੀਨਾਰ ਲਾਏ ਗਏ। ਇਸ ਮੌਕੇ ਟੌਲ ਫ੍ਰੀ ਹੈਲਪਲਾਈਨ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ।

Spread the love