ਮੋਹਾਲੀ ਪੁਲਿਸ ਵੱਲੋ ਬਿਸਨੋਈ ਗੈਂਗ ਦੇ ਦੋ ਐਕਟਿਵ ਗੈਗਸਟਰਾਂ ਗ੍ਰਿਫਤਾਰ, ਦੋ ਪਿਸਤੌਲ ਸਮੇਤ ਸਫਾਰੀ ਗੱਡੀ ਬਰਾਮਦ

Lawrence Bishnoi gang
Mohali police arrest two active members of Lawrence Bishnoi gang: Vivek Sheel Soni
ਐਸ.ਏ.ਐਸ. ਨਗਰ 7 ਅਪੈ੍ਲ 2022
ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਮੋਹਾਲੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ  ਮੁਹਾਲੀ ਪੁਲੀਸ ਵੱਲੋਂ  ਬਿਸਨੋਈ ਗੈਂਗ ਦੇ ਦੋ ਐਕਟਿਵ ਗੈਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਪੁਲੀਸ ਨੇ ਇਨ੍ਹਾਂ ਗੈਂਗਸਟਰਾਂ ਕੋਲੋਂ ਦੋ ਪਿਸਤੌਲ ਸਮੇਤ ਸਫਾਰੀ ਗੱਡੀ ਵੀ ਬਰਾਮਦ ਕੀਤੀ l

ਹੋਰ ਪੜ੍ਹੋ :-ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ

ਇਹ ਜਾਣਕਾਰੀ ਦਿੰਦੇ ਹੋਏ  ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ. ਨਗਰ ਮੋਹਾਲੀ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਐਕਟਿਵ ਗੈਗਸਟਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚਲਦਿਆਂ ਮੋਹਾਲੀ ਪੁਲਿਸ ਨੂੰ ਉਸ ਸਮੇ ਵੱਡੀ ਪ੍ਰਾਪਤੀ ਹੋਈ ਜਦੋਂ ਕੇਨੈਡਾ ਬੈਠੇ ਵਿਦੇਸੀ ਹੈਂਡਲਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਲਾਰੈਂਸ ਬਿਸਨੋਈ ਗੁਰੱਪ ਦੇ ਦੋ ਐਕਟਿਵ ਗੈਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਬਿਸਨੋਈ ਗਰੁੱਪ ਨੂੰ ਪੂਰੇ ਪੰਜਾਬ ਵਿਚ ਚਲਾ ਰਹੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਅਤੇ ਉਸਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਨੇੜੇ ਦਾਣਾ ਮੰਡੀ ਭੀਖੀ, ਜਿਲਾ ਮਾਨਸਾ ਨੂੰ ਬੀਤੀ ਰਾਤ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਦੋ ਪਿਸਤੌਲ ਸਮੇਤ ਐਮੂਨੀਸ਼ਨ ਅਤੇ ਇਕ ਚਿੱਟੇ ਰੰਗ ਦੀ ਸਫਾਰੀ ਗੱਡੀ ਬਰਾਮਦ ਕੀਤੀ।
ਸੀਨੀਆਰ ਪੁਲਿਸ ਕਪਤਾਨ, ਮੋਹਾਲੀ ਨੇ ਪੁਲਿਸ ਦੀ ਕਾਰਵਾਈ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 04.04.2022 ਨੂੰ ਮੋਹਾਲੀ ਪੁਲਿਸ ਨੂੰ ਟੈਕਨੀਕਲ ਅਤੇ ਮੈਨੂਅਲ ਇਨਪੁਟ ਮਿਲੀ ਕਿ ਲਾਰੈਂਸ ਬਿਸਨੋਈ ਅਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦਾ ਜੇਲ ਵਿਚ ਬੈਠਾ ਸਾਥੀ ਮਨਪ੍ਰੀਤ ਸਿੰਘ ਮੰਨਾ ਪੁੱਤਰ ਸੁਖਮੰਦਰ ਸਿੰਘ ਵਾਸੀ ਤਲਵੰਡੀ ਸਾਬੋ ਬਠਿੰਡਾ ਤੋਂ ਪੂਰੇ ਪੰਜਾਬ ਵਿਚ ਆਪਣਾ ਗੈਂਗ ਅਪਰੇਟ ਕਰ ਰਿਹਾ ਹੈ, ਜਿਸ ਦੇ ਸਾਥੀ ਟਰਾਈਸਿਟੀ ਏਰੀਆ ਵਿੱਚ ਟਿਕਾਣੇ ਬਣਾਉਣ ਲੱਗੇ ਹੋਏ ਹਨ। ਜਿਸ ਤੇ ਸਥਾਨਕ ਪੁਲਿਸ ਨੇ ਮੁਕੱਦਮਾ ਨੰਬਰ 90/2021 ਅ/ਧ 25 ਅਸਲਾ ਐਕਟ ਥਾਣਾ ਸਦਰ ਕੁਰਾਲੀ ਵਿੱਚ ਲੋੜੀਂਦੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਜਦੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁਲਿਸ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮੰਨਾ ਨੇ ਪੁਲਿਸ ਨੂੰ ਉਸਦੇ ਗੁਰੱਪ ਦੀਆ ਕਰੀਮੀਨਲ ਯੋਜਨਾਵਾਂ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕੇਨੈਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਗੁਰੂਗ੍ਰਾਮ ਦੇ ਨੇੜੇ ਤੋਂ 3 ਪਿਸਤੌਲ ਦਵਾਏ ਸਨ, ਜਿਹਨਾਂ ਵਿੱਚ ਇੱਕ 30 ਬੋਰ, ਇੱਕ 32 ਬੋਰ ਅਤੇ ਇੱਕ 315 ਬੋਰ ਦਾ ਸੀ ਅਤੇ ਮੰਨੇ ਨੇ ਦੌਰਾਨੇ ਪੁੱਛਗਿੱਛ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਟਾਰਗੇਟਾਂ ਬਾਰੇ ਅਹਿਮ ਜਾਣਕਾਰੀ ਦਿੱਤੀ।
ਸ੍ਰੀ ਸੋਨੀ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਇਨਪੁਟਸ ਅਤੇ ਮਨਪ੍ਰੀਤ ਸਿੰਘ ਵੱਲੋ ਦਿੱਤੀ ਸੂਚਨਾਵਾਂ ਦੇ ਅਧਾਰ ਪਰ ਬਰੀਕੀ ਨਾਲ ਜਾਂਚ ਨੂੰ ਅੱਗੇ ਵਧਾਇਆ ਤਾਂ ਮਿਤੀ 06.04.2022 ਨੂੰ ਇਸ ਗਿਰੋਹ ਵਿਰੁੱਧ ਇਨਪੁਟਸ ਦੇ ਅਧਾਰ ਪਰ ਮੁਕੱਦਮਾ ਨੰਬਰ 74/2022 ਅਧੀਨ ਧਾਰਾਵਾਂ 25 ਸਬ ਸੈਕਸਨ 7 ਤੇ 8 ਅਸਲਾ ਐਕਟ ਥਾਣਾ ਸਦਰ ਖਰੜ ਦਰਜ ਕਰਕੇ ਜਲਵਾਯੂ ਟਾਵਰ ਨੇੜੇ ਨਾਕਾਬੰਦੀ ਦੌਰਾਨ ਬਿਸਨੋਈ ਗਰੁੱਪ ਦੇ ਮਨਪ੍ਰੀਤ ਸਿੰਘ ਮੰਨਾ ਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਦਾਣਾ ਮੰਡੀ ਭੀਖੀ ਜਿਲਾ ਮਾਨਸਾ ਨੂੰ ਚਿੱਟੇ ਰੰਗ ਦੀ ਇਕ ਟਾਟਾ ਸਫਾਰੀ ਗੱਡੀ ਨੰਬਰ ਪੀ.ਬੀ.10ਸੀ.ਡੀ. 0705 ਵਿੱਚੋਂ ਗ੍ਰਿਫਤਾਰ ਕਰਕੇ ਉਸ ਪਾਸੋਂ 7.62 ਐਮ.ਐਮ. (32ਬੋਰ) ਸਮੇਤ 6 ਕਾਰਤੂਸ ਅਤੇ 315 ਬੋਰ ਦੇ ਪਿਸਤੌਲ ਸਮੇਤ 02 ਕਾਰਤੂਸ ਬਰਾਮਦ ਕਰਕੇ ਉਸ ਨੂੰ ਮੁਕੱਦਮਾ ਨੰਬਰ 74/2022 ਥਾਣਾ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਹੈ। ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਪਹਿਲਾਂ ਵੀ ਇੱਕ ਕਤਲ ਕੇਸ ਨੰਬਰ 116, ਮਿਤੀ 28.11.2014, ਅਧੀਨ ਧਾਰਾ 302, 427, 148, 149 ਆਈ.ਪੀ.ਸੀ., ਥਾਣਾ ਭੀਖੀ, ਜਿਲ੍ਹਾ ਮਾਨਸਾ ਵਿੱਚ 2014 ਤੋਂ 2020 ਤੱਕ ਪੰਜਾਬ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਰਿਹਾ ਹੈ, ਇਸ ਸਮੇਂ ਦੌਰਾਨ ਇਸਨੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਨਾਲ ਰਾਬਤਾ ਕਾਇਮ ਕਰ ਲਿਆ ਹੈ। ਜਿਸ ਪਾਸੋਂ ਅੱਗੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੋਰ ਵੀ ਅਹਿਮ ਇੰਕਸਾਫ ਦੀ ਉਮੀਦ ਹੈ।
Spread the love