ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ 11 ਅਕਤੂਬਰ 2022

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਡੀ.ਸੀ.ਨੇ ਸਰਵ ਸਿੱਖਿਆ ਅਭਿਆਨ ਅਤੇ ਮਿਡ ਡੇ ਮੀਲ ਸਕੀਮ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ । ਇਸ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਰਹਿੰਦੇ ਲੋੜਵੰਦ ਬੱਚਿਆ ਦੇ ਯੂ.ਡੀ.ਆਈ.ਡੀ ਕਾਰਡ ਛੇਤੀ ਬਣਾਉਂਣ ਦੀ ਹਦਾਇਤ ਕੀਤੀ ।

ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਿਵਲ ਵਰਕਸ, ਬੱਚਿਆ ਨੂੰ ਮੁਫਤ ਕਿਤਾਬਾ, ਮੁਫਤ ਵਰਦੀਆਂ, ਲੋੜਵੰਦ ਬੱਚਿਆ ਨੂੰ ਸਰਕਾਰੀ  ਸਕੀਮਾਂ ਦਾ ਲਾਭ ਦੇਣਾ,ਸਮਾਰਟ ਸਕੂਲ ਅਤੇ ਮਿਡ.ਡੇ.ਮੀਲ ਸਕੀਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵੱਲੋਂ ਪੈਂਡਿੰਗ ਕੰਮ ਸਮੇਂ ਸਿਰ ਨੇਪਰੇ ਚਾੜਨ ਦੀ ਹਦਾਇਤ ਕੀਤੀ ਗਈ । ਇਸ ਤੋਂ ਇਲਾਵਾਂ ਸ੍ਰੀ ਤਲਵਾੜ ਨੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਸੁਰੱਖਿਅਤ ਦਰੱਖਤ ਕੱਟਣ ਦੀ ਹਦਾਇਤ ਕੀਤੀ । ਇਸ ਤੋਂ ਇਲਾਵਾ ਸਕੂਲਾਂ ਵਿੱਚ ਮਿਡ.ਡੇ.ਮੀਲ ਲਈ ਰਸੋਈ ਸ਼ੈਡ ਅਤੇ ਹੋਰ ਲੋੜੀਦੇ ਕੰਮਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬਸੀ ਹਿਮਾਂਸੂ ਗੁਪਤਾ ਅਤੇ ਹੋਰ ਪ੍ਰਾਸ਼ਾਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

ਔਰ ਪੜ੍ਹੋ – ਪੰਜਾਬ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਕੀਮਤ ਨਹੀਂ ਬਖਸ਼ੇਗੀ :ਚੇਤਨ ਸਿੰਘ ਜੌਡ਼ਾਮਾਜਰਾ

Spread the love