3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਇਕ ਜੁਲਾਈ ਤੋਂ ਮਿਲੇਗੀ-ਸੋਨੀ

OP
3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਇਕ ਜੁਲਾਈ ਤੋਂ ਮਿਲੇਗੀ-ਸੋਨੀ
ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ

ਅੰਮ੍ਰਿਤਸਰ, 6 ਅਕਤੂਬਰ 2021

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ। ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।

ਹੋਰ ਪੜ੍ਹੋ :-ਝੋਨੇ ਦੀ ਸਿੱਧੀ ਬਿਜਾਈ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ-ਐਸ.ਡੀ.ਐਮ ਕਨੂੰ ਗਰਗ

ਆਪਣੇ ਦਫਤਰ ਵਿਖੇ ਵੱਖ-ਵੱਖ ਕੰਮਾਂ ਲਈ ਸਮਾਜਸੇਵੀ ਜਥੇਬੰਦੀਆਂ ਨੂੰ ਚੈਕਾਂ ਦੀ ਵੰਡ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਲਈ ਦੁਆਰਾ ਚੁਣੀ ਗਈ ਹੈ ਅਤੇ ਤੁਹਾਡੇ ਲਈ ਹੀ ਕੰਮ ਕਰ ਰਹੀ ਹੈ। ਉਨਾਂ ਇਸ ਮੌਕੇ ਵਾਰਡ ਨੰਬਰ 71 ਅਧੀਨ ਪੈਂਦੇ ਰਾਮਗੜ੍ਹੀਆ ਵੈਫਲੇਅਰ ਧਰਮਸ਼ਾਲਾ ਕਮੇਟੀ ਨੂੰ 2 ਲੱਖ ਰੁਪਏ ਦਾ ਚੌਕ ਦਿੱਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਕਤ ਕਮੇਟੀ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸ੍ਰੀ ਸੋਨੀ ਵੱਲੋਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸ੍ਰੀ ਸੋਨੀ ਨੇ ਗਰੇਡ ਸਪੋਰਟਜ ਕਲੱਬ ਨੂੰ ਇਕ ਲੱਖ ਰੁਪਏ ਅਤੇ ਡਾਕਟਰੀ ਸਹਾਇਤਾ ਅਧੀਨ 5 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ। ਇਸ ਮੌਕੇ ਕੌਂਸਲਰ ਸ੍ਰੀ ਵਿਕਾਸ ਸੋਨੀਲਖਵਿੰਦਰ ਸਿੰਘਸ੍ਰੀ ਕਰਤਾਰ ਸਿੰਘਸ. ਕੁਲਵੰਤ ਸਿੰਘਸ੍ਰੀ ਪਵੇਲ ਸਿਘ ਸਮਰਾਸ੍ਰੀ ਮੇਜਰ ਸਿੰਘਸ੍ਰੀ ਸਤਵਿੰਦਰ ਸਿੰਘਸ੍ਰੀ ਸੁਖਦੇਵ ਸਿੰਘਸ੍ਰੀ ਅਵਤਾਰ ਸਿੰਘਸ੍ਰੀ ਨਵਦੀਪ ਸਹੋਤਾ ਤੇ ਹੋਰ ਪਤਵੰਤੇ ਹਾਜ਼ਰ ਸਨ।

Spread the love