ਕਲੈਰੀਕਲ ਕਾਮਿਆਂ ਨੇ 22ਵੇਂ ਦਿਨ ਦੀ ਹੜਤਾਲ ਦੌਰਾਨ ਮੋਟਰਸਾਈਕਲ ਰੈਲੀ ਕਰ ਕੇ ਕੀਤਾ ਰੋਸ ਜਾਹਿਰ

ROS
ਕਲੈਰੀਕਲ ਕਾਮਿਆਂ ਨੇ 22ਵੇਂ ਦਿਨ ਦੀ ਹੜਤਾਲ ਦੌਰਾਨ ਮੋਟਰਸਾਈਕਲ ਰੈਲੀ ਕਰ ਕੇ ਕੀਤਾ ਰੋਸ ਜਾਹਿਰ
ਮੋਟਰਸਾਈਕਲ ਰੋਸ ਰੈਲੀ ਵਿਚ ਸਮੂਹ ਵਿਭਾਗਾਂ ਦੇ ਮੁਲਾਜਮਾਂ ਨੇ ਹਿੱਸਾ ਲੇ ਕੇ ਸਰਕਾਰ ਨੂੰ ਆਪਣੀਆਂ ਮੰਗਾ ਪ੍ਰਵਾਨ ਕਰਨ ਲਈ ਕੀਤੀ ਨਾਅਰੇਬਾਜੀ

ਫਿਰੋਜ਼ਪੁਰ 29 ਅਕਤੂਬਰ 2021

ਪੰਜਾਬ ਸਟੇਟ ਮਨਿਸਟੀਰੀਅਲਸਰਵਿਸਿਜ਼ ਯੂਨੀਅਨ ਵੱਲੋ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਕਲਮ ਛੋੜ ਹੜਤਾਲ ਅੱਜ 22 ਵੇਂ ਦਿਨ ਵਿਚ ਦਾਖਲ ਹੋ ਗਈ। 22 ਵੇਂ ਦਿਨ ਦੀ ਹੜਤਾਲ ਦੌਰਾਨ ਪਹਿਲਾਂ ਸਵੇਰੇ ਸਮੂਹ ਮੁਲਾਜ਼ਮਾ ਵੱਲੋਂ ਮੋਟਰਸਾਈਕਲ ਰੈਲੀ ਰਾਹੀਂ ਆਪਣਾ ਰੋਸ ਜਾਹਿਰ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜ਼ਮਾ ਨੇ ਮੋਟਰਸਾਈਕਲਾਂ ਤੇ ਕਾਲੀਆਂ ਝੰਡੀਆਂ ਹੱਥਾਂ ਵਿਚ ਫੜ ਕੇ ਪੰਜਾਬ ਸਰਕਾਰ ਖਿਲਾਫ ਨਾਰੇਬਾਅਜੀ ਕੀਤੀ ਅਤੇ ਨਾਲ ਹੀ ਸਰਕਾਰ ਨੂੰ ਜਲਦ ਤੋਂ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਨਾਅਰੇ ਲਾਏ। ਇਸ ਤੋਂ ਬਾਅਦ ਹੜਤਾਲੀ ਕਰਮਚਾਰੀ ਵੱਡੇ ਇਕੱਠ ਵਿਚ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਖਜਾਨਾ ਦਫਤਰ ਅੱਗੇ ਰੋਸ ਮੁਜ਼ਾਹਰੇ ਕੀਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ 22ਵਾਂ ਦਿਨ ਹੜਤਾਲ ਦਾ ਫਿਟੇ ਮੂੰਹ ਸਰਕਾਰ ਦਾ ਅਤੇ ਪੰਜਾਬ ਸਰਕਾਰ ਮੁਰਦਾਬਾਦ  ਦੇ ਨਾਅਰੇ ਲਗਾਏ ਗਏ। ਮੁਲਾਜ਼ਮਾਂ ਦੀ ਹੜਤਾਲ ਕਾਰਨ ਇਸ ਬਾਰੇ ਮੰਤਰੀਆਂ ਤੋਂ ਲੈ ਕੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਤੱਕ ਦੀ ਤਨਖਾਹ ਵੀ ਰੁਕ ਸਕਦੀ ਹੈ।

ਹੋਰ ਪੜ੍ਹੋ :-ਸੁਵਿਧਾ ਕੈਂਪ: ਸਿੱਖਿਆ ਵਿਭਾਗ ਨੇ ਵਜ਼ੀਫਾ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਇਨ੍ਹਾਂ ਰੋਸ ਮੁ਼ਜ਼ਾਹਰਿਆਂ ਵਿਚ ਮੁਲਾਜ਼ਮਾਂ ਦੇ ਭਰਵੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰਪ੍ਰਦੀਪ ਵਿਨਾਇਕ ਜਿ਼ਲ੍ਹਾ ਜਨਰਲ ਸਕੱਤਰਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨਮਹਿਤਾਬ ਸਿੰਘ ਡੀ.ਸੀ. ਦਫਤਰਸੁਖਚੈਨ ਸਿੰਘ ਜਿਲ੍ਹਾ ਪ੍ਰਧਾਨ ਸਟੈਨੋ ਯੂਨੀਅਨ, ਸੰਦੀਪ ਸਿੰਘ ਦਿਓਲ ਡੀ.ਸੀ. ਦਫਤਰ ਕਰਮਚਾਰੀ ਯੂਨੀਅਨਵਰੁਣ ਕੁਮਾਰ ਪ੍ਰਧਾਨ ਮਨਿਸਟੀਰੀਅਲ ਸਟਾਫ ਸਿੱਖਿਆ ਵਿਭਾਗਮੈਡਮ ਵੀਰਪਾਲ ਕੌਰਭੁਪਿੰਦਰ ਕੌਰਗੋਵਿੰਦ ਮੁਟਨੇਜਾਸੋਨਾ ਸਿੰਘ ਖੁਰਾਕ ਤੇ ਸਪਲਾਈ ਵਿਭਾਗਅਮਨਦੀਪ ਸਿੰਘ ਪ੍ਰਧਾਨ ਖਜ਼ਾਨਾ ਵਿਭਾਗ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਯੂਨੀਅਨ ਵੱਲੋਂ ਕਾਲੀ ਦਿਵਾਲੀ ਮਨਾਈ ਜਾਵੇਗੀ।

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਹ ਧਰਨਾ ਪਿਛਲੇ ਕਈ ਦਿਨਾ ਤੋਂ ਖਜਾਨਾਂ ਵਿਭਾਗ ਨਜ਼ਦੀਕ ਲਗਾਈਆ ਗਿਆ  ਹੈ ਤਾਂ ਜੋ ਕੋਈ ਵੀ ਅਧਿਕਾਰੀ ਖਜ਼ਾਨਾ ਸਟਾਫ ਨੂੰ ਤੰਗ ਨਾ ਕਰ ਸਕੇ ਉਨ੍ਹਾਂ ਕਿਹਾ ਪੰਜਾਬ ਖਿਲਾਫ 20 ਦਿਨਾਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ ਅਤੇ ਅੱਜ 21ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜੇ ਵੀ ਆਪਣੀ ਅੜੀਅਲ ਰਵਾਈਆ ਨਹੀ ਛੱਡ ਰਹੀ। ਉਨ੍ਹਾਂ ਕਿਹਾ ਕਿ ਕਦੇ ਵੀ ਇਨੀ ਢੀਠ ਸਰਕਾਰ ਨਹੀ ਦੇਖੀ

 ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਦੇ ਚੇਹਰੇ ਤਾਂ ਬਦਲ ਰਹੇ ਹਨ ਪਰ ਹਲਾਤ ਉਹ ਹੀ ਅੜੀਅਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂਅ ਤੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ । ਉਕਤ ਆਗੂਆਂ ਨੇ ਕਿਹਾ ਕਿ ਜਦੋ ਤੱਕ 01-01-2016 ਤੋ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਵੇ ਪੇ ਸਕੇਲਾਂ ਦਾ ਵਿੱਤੀ ਨਹੀ ਦਿੱਤਾ ਜਾਂਦਾਤਨਖਾਹ ਕਮਿਸ਼ਨ ਸਾਰੇ ਮੁਲਾਜ਼ਮਾਂ ਤੇ ਲਾਗੂ ਨਹੀ ਕੀਤਾ ਜਾਂਦਾ ਅਤੇ ਕਲੈਰੀਕਲ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਕੇ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਕਰਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਕਰਕੇ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਲਾਗਤਾਰ ਜਾਰੀ ਰਹੇਗਾ।

Spread the love