ਐਮ.ਪੀ. ਅਤੇ ਡੀ.ਸੀ. ਵੱਲੋਂ ਰਾਏਕੋਟ ਸਬ-ਡਵੀਜ਼ਨ ਨੂੰ 100 ਫੀਸਦ ਟੀਕਾਕਰਨ ਲਈ ਮਿੱਥਿਆ ਟੀਚਾ

ਕਿਹਾ ! ਟੀਕਾਰਨ ਦਾ ਰਿਕਾਰਡ ਬਣਾਉਂਦਿਆਂ, ਸਬ-ਡਵੀਜ਼ਨ ਨੂੰ ਇੱਕ ਮਾਡਲ ਤਹਿਸੀਲ ਬਣਾਓ
ਪ੍ਰਮੁੱਖ ਸਖ਼ਸ਼ੀਅਤਾਂ ਨਾਲ ਮੈਰਾਥਨ ਮੀਟਿੰਗ ਕਰਦਿੰਆਂ ਭਰਪੂਰ ਸਹਿਯੋਗ ਦੀ ਕੀਤੀ ਅਪੀਲ
ਲੁਧਿਆਣਾ, 24 ਮਈ,2021 ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਏਕੋਟ ਸਬ-ਡਵੀਜ਼ਨ ਨੂੰ ਕੋਰੋਨਾ ਮੁਕਤ ਕਰਨ ਲਈ ਸੌ ਫੀਸਦੀ ਵੈਕਸੀਨੇਸ਼ਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਦੀ ਸ਼ੁਰੂਆਤ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਸ਼ਰਮਾਂ ਸ਼ਰਮਾਂ ਵਲੋਂ ਕੀਤੀ ਗਈ।
ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾਂ ਕਰਦਿਆਂ ਮੈਰਾਥਨ ਮੀਟਿੰਗਾਂ ਦੌਰਾਨ ਉਦਯੋਗਪਤੀਆਂ, ਵਪਾਰੀਆਂ, ਬਾਜ਼ਾਰ ਵਾਲਿਆਂ, ਕਾਰੋਬਾਰੀਆਂ, ਐਨ.ਜੀ.ਓਜ਼, ਐਮ.ਸੀ, ਧਾਰਮਿਕ ਸੰਸਥਾਵਾਂ ਅਤੇ ਹੋਰ ਪ੍ਰਮੁੱਖ ਲੋਕਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ, ਇਸ ਦੇ ਆਰੰਭ ਹੋਣ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਆਬਾਦੀ ਦਾ ਟੀਕਾਕਰਨ ਕੀਤਾ ਜਾਵੇ. ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਇਸ ਘਾਤਕ ਵਾਇਰਸ ਦੇ ਪ੍ਰਭਾਵ ਨੂੰ ਘਟਾਉਂਦਿਆਂ ਬਹੁ-ਗਿਣਤੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਕਾਮਲ ਬੋਪਾਰਾਏ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ ਵੀ ਮੌਜੂਦ ਸਨ।
ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਫੈਲਣ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਮਹਾਂਮਾਰੀ ਨੂੰ ਕਾਬੂ ਕਰਨ ਲਈ ਯਤਨ ਨਾਂ ਕੀਤਾ ਗਿਆ ਤਾਂ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਦੀ ਤੀਜੀ ਲਹਿਰ ਹੋਰ ਵੀ ਜ਼ਿਆਦਾ ਖਤਰਨਾਕ ਹੋ ਸਕਦੀ ਹੈ, ਜਿਸ ਦੀ ਭਵਿੱਖਵਾਣੀ ਮਾਹਿਰਾਂ ਵਲੋਂ ਅਕਤੂਬਰ-ਨਵੰਬਰ ਮਹੀਨੇ ਵਿੱਚ ਸਰਗਰਮ ਹੋਣ ਦੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਰਾਏਕੋਟ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਸਬ-ਡਵੀਜ਼ਨ ਨੂੰ ਇੱਕ ਮਾਡਲ ਤਹਿਸੀਲ ਬਣਾਉਣ, ਜਿਥੇ ਸਾਰੀ ਆਬਾਦੀ ਨੂੰ ਟੀਕਾਕਰਨ ਮੁਹਿੰਮ ਅਧੀਨ ਲਿਆਂਦਾ ਜਾਵੇ। ਉਨ੍ਹਾ ਕੋਰੋਨਾ ਵਿਰੁੱਧ ਇਸ ਲੜਾਈ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਸ ਦੀ ਲੜੀ ਨੂੰ ਤੋੜ ਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ.
ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਟੀਕਾਕਰਨ ਕਰਵਾਉਣ ਦੇ ਬਾਵਜੂਦ ਵੀ ਲੋਕਾਂ ਨੂੰ ਮਾਸਕ ਅਤੇ ਸਮਾਜਿਕ ਦੂਰੀਆਂ ਨੂੰ ਆਪਣੀ ਰੁਟੀਨ ਦੀ ਜ਼ਿੰਦਗੀ ਦਾ ਲਾਜ਼ਮੀ ਨਿਯਮ ਬਣਾਉਣ ਲਈ ਕਿਹਾ.
ਉਨ੍ਹਾਂ ਕਿਹਾ ਕਿ ਟੀਕਾਕਰਨ ਇਕ ਛੱਤਰੀ ਜਿੰਨਾ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ ਜੋ ਇਕ ਵਿਅਕਤੀ ਨੂੰ ਬਾਰਿਸ਼ ਤੋਂ ਬਚਾਉਂਦੀ ਹੈ. ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਜਿਸ ਤਰ੍ਹਾਂ ਇੱਕ ਛਤਰੀ ਵਿਅਕਤੀ ਨੂੰ ਮੀਂਹ ਨਾਲ ਪੂਰੀ ਤਰ੍ਹਾਂ ਗਿੱਲੇ ਹੋਣ ਤੋਂ ਬਚਾਉਂਦੀ ਹੈ ਓਸੇ ਤਰ੍ਹਾਂ ਟੀਕਾ ਵੀ ਲੋਕਾਂ ਦੀਆਂ ਜਾਨਾਂ ਬਚਾਵੇਗਾ ਕਿਉਂਕਿ ਜੇਕਰ ਟੀਕਾਕਰਨ ਹੋਣ ਤੋਂ ਬਾਅਦ ਕੋਈ ਵਿਅਕਤੀ ਵਾਇਰਸ ਦੀ ਚਪੇਟ ਵਿੱਚ ਆਉਂਦਾ ਹੈ ਤਾਂ ਇਹ ਟੀਕਾਕਰਨ ਬਿਮਾਰੀ ਦੀ ਗੰਭੀਰਤਾਂ ਤੋਂ ਬਚਾਉਂਦਾ ਹੈ।
ਉਨ੍ਹਾਂ ਇਕੱਠ ਨੂੰ ਇੱਕ ਕਿਰਿਆਸ਼ੀਲ ਭੂਮਿਕਾ ਨਿਭਾਉਂਦੇ ਹੋਏ ਟੀਕਾਕਰਨ ਬਾਰੇ ਝੁੱਠੀਆਂ ਅਫਵਾਹਾਂ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਵੀ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਸਹਾਈ ਸਿੱਧ ਹੋਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਰਜਿੰਦਰ ਸਿੰਘ (ਆਈ.ਏ.ਐਸ), ਬੀ.ਡੀ.ਪੀ.ਓ ਰੁਪਿੰਦਰਜੀਤ ਕੌਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਹੀਰਾ ਲਾਲ ਬਾਂਸਲ, ਡਾ. ਪੁਨੀਤ ਜੁਨੇਜਾ, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ, ਐਸ.ਐਮ.ਓ ਡਾ. ਅਲਕਾ ਮਿੱਤਲ, ਡਾ. ਗੁਣਤਾਸ ਸਰਾਂ, ਈ.ਓ ਅਮਰਿੰਦਰ ਸਿੰਘ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ, ਡੀ.ਐਸ.ਪੀ. ਸੁਖਨਾਜ ਸਿੰਘ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸੀਨੀਅਰ ਫਾਰਮੇਸੀ ਅਫਸਰ ਜਸਵਿੰਦਰ ਸਿੰਘ ਵਾਲੀਆ, ਵਿਨੋਦ ਜੈਨ, ਏਬੰਤ ਜੈਨ, ਡਾ. ਪ੍ਰਵੀਨ ਜੈਨ, ਹਰਪਾਲ ਸਿੰਘ ਸਰਾਂ, ਕੌਂਸਲਰ ਕਮਲਜੀਤ ਵਰਮਾਂ, ਗੁਰਦਾਸ ਮਾਨ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਸ੍ਰੀਮਤੀ ਉਮਾ ਰਾਣੀ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਰਣਜੀਤ ਕੌਰ ਵਾਈਸ ਪ੍ਰਧਾਨ, ਸ੍ਰੀਮਤੀ ਵਿਜੇ ਕੁਮਾਰੀ (ਸਾਰੇ ਕੌਂਸਲਰ), ਗਿਆਨੀ ਗੁਰਦਿਆਲ ਸਿੰਘ, ਬਲਦੇਵ ਕ੍ਰਿਸ਼ਨ ਖੁਰਾਨਾ, ਅਨਿਲ ਵਰਮਾਂ, ਅਮਿਤ ਜੈਨ ਪ੍ਰਧਾਨ ਕਪੜਾ ਯੂਨੀਅਨ, ਕੇ.ਕੇ. ਸ਼ਰਮਾਂ, ਨਰੈਣ ਦੱਤ ਕੌਸ਼ਿਕ, ਸਰਪੰਚ ਦਰਸ਼ਨ ਸਿੰਘ ਮਾਨ, ਸਰਪੰਚ ਕੇਵਲ ਸਿੰਘ ਬਰ੍ਹਮੀ ਸੁਮਨਦੀਪ ਸਿੰਘ ਦੀਪਾ, ਰਣਜੀਤ ਸਿੰਘ ਜੌਹਲ, ਸੁਖਵੀਰ ਸਿੰਘ ਰਾਏ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

Spread the love