
ਚੰਡੀਗੜ੍ਹ 28 ਸਤੰਬਰ 2021
ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ।