ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ ਦੇ ਕਮਰਾ ਨੰਬਰ 120 ਵਿਚ ਮੀਡੀਆ ਸੈਂਟਰ ਸਥਾਪਤ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

ਗੁਰਦਾਸਪੁਰ, 13 ਜਨਵਰੀ 2022

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਮਰਾ ਨੰਬਰ 120, ਬਲਾਕ ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟਾਫ ਦੀ ਕੀਤੀ ਰੈਂਡੋਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮੀਡੀਆ ਸੈਂਟਰ ਸਥਾਪਤ ਕਰਨ ਦਾ ਮੰਤਵ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿਚ ਹਰ ਤਰਾਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਨੀ ਅਤੇ ਸਮੇਂ-ਸਮੇਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਦਿ ਸਬੰਧੀ ਜਾਣੂੰ ਕਰਵਾਉਣਾ ਹੈ।