ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ

SUKHJINDER SINGH RANDHAVA
ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ
ਬਾਬਾ ਕਾਰ ਸਿੰਘ ਸਟੇਡੀਅਮ ਕਲਾਨੋਰ (ਗੁਰਦਾਸਪੁਰ) ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਗੁਰਦਾਸਪੁਰ, 24 ਨਵੰਬਰ  2021

ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ 27 ਨਵੰਬਰ 2021 ਨੂੰ ਬਾਬਾ ਕਾਰ ਸਿੰਘ ਸਟੇਡੀਅਮ ਕਲਾਨੋਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਾ. ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਗੁਰਦਾਸਪੁਰ ਵਲੋਂ ਹਾੜ੍ਹੀ ਦੀਆਂ ਫਸਲਾਂ ਦੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਯੋਗ ਵਿਅਕਤੀ ਵੋਟ ਬਣਾਉਣ ਲਈ 30 ਨਵੰਬਰ ਤੱਕ ਕਰ ਸਕਦਾ ਅਪਲਾਈ

ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 27 ਨਵੰਬਰ ਦਿਨ ਸਨਿਚਰਵਾਰ ਸਵੇਰੇ 10 ਵਜੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨਾਂ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਹਾੜ੍ਹੀ ਦੀ ਫਸਲਾਂ ਬਾਰੇ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

Spread the love