ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੱਖ-ਵੱਖ ਗਤੀਵਿਧੀਆਂ

ਆਜ਼ਾਦੀ ਦਾ ਅੰਮ੍ਰਿਤ ਮਹਾਂਉਤ
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੱਖ-ਵੱਖ ਗਤੀਵਿਧੀਆਂ

ਬਰਨਾਲਾ, 23 ਅਕਤੂਬਰ 2021

ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ 2 ਅਕਤੂਬਰ ਤੋਂ ਕੀਤੀ ਗਈ ਸੀ। ਇਸਦੇ ਚੱਲਦੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼੍ਰੀਮਤੀ ਪ੍ਰਤਿਮਾ ਅਰੋੜਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੁਆਰਾ 33 ਪਿੰਡਾ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਟੋਲ ਫਰੀ ਨੰਬਰ 1968 ਦੀ ਜਾਣਕਾਰੀ ਦਿੱਤੀ ਗਈ ਅਤੇ ਇਸ ਵੈਬੀਨਾਰ ਨਾਲ ਤਕਰੀਬਨ 800 ਲੋਕਾਂ ਨੂੰ ਲਾਭ ਪੁੱਜਾ।

ਹੋਰ ਪੜ੍ਹੋ :-ਭਾਰਤੀ ਅਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ ਮਿੰਨੀ ਮੈਰਾਥਨ ਦਾ ਆਯੋਜਨ

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਦੇ ਵਿਦਿਆਰਥੀਆਂ ਲਈ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਅਤੇ ਪੈਨਲ ਵਕੀਲ ਸ਼੍ਰੀ ਦਰਸ਼ਨ ਸਿੰਘ ਸਿੰਮਕ ਅਤੇ ਸ਼੍ਰੀ ਸ਼ਮਿੰਦਰ ਸਿੰਘ ਧਾਲੀਵਾਲ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ।

ਅੰਤ ਵਿੱਚ ਮਾਨਯੋਗ ਸਕੱਤਰ ਵੱਲੋਂ ਜਾਣਕਾਰੀ ਦਿੱਤੀ ਕਿ ਆਂਗਨਵਾੜੀ ਵਰਕਰਾਂ ਦੇ ਸਹਿਯੋਗ ਨਾਲ ਡੋਰ-ਟੂ-ਡੋਰ ਮੁਹਿੰਮ ਦੇ ਅਧੀਨ 34 ਪਿੰਡਾਂ ਨੂੰ ਕਵਰ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਦਿੱਤੀ ਗਈ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ।

Spread the love