ਜ਼ਿਲ੍ਹੇ ਅੰਦਰ ਬਿਜਲੀ ਦੇ ਬਕਾਏ ਬਿੱਲ ਮੁਆਫ ਕਰਨ ਲਈ ਲਗ ਰਹੇ ਹਨ ਕੈਂਪ   -ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ
ਜ਼ਿਲ੍ਹੇ ਅੰਦਰ ਬਿਜਲੀ ਦੇ ਬਕਾਏ ਬਿੱਲ ਮੁਆਫ ਕਰਨ ਲਈ ਲਗ ਰਹੇ ਹਨ ਕੈਂਪ   -ਡਿਪਟੀ ਕਮਿਸ਼ਨਰ
ਸਬ ਡਵੀਜ਼ਨ ਅਬੋਹਰ ਅਤੇ ਖੂਈਆਂ ਸਰਵਰ ਵਿੱਚ ਕੈਂਪ ਲਗਾ ਕੇ 207 ਲੋਕਾਂ ਦੇ ਭਰੇ ਗਏ ਫਾਰਮ
ਅਬੋਹਰ  27 ਅਕਤੂਬਰ 2021
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿਲਾਂ ਦੀ ਰਕਮ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ ਅਬੋਹਰ ਡਿਵੀਜ਼ਨ ਵਿਚ ਵੀ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ।

ਹੋਰ ਪੜ੍ਹੋ :-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 90 ਫੀਸਦੀ ਯੋਗ ਪਰਿਵਾਰਾਂ ਨੂੰ ਕਵਰ ਕਰ ਕੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋਇਆ ਜ਼ਿਲ੍ਹਾ ਜਲੰਧਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ  ਨਿਗਰਾਨ ਇੰਜਨੀਅਰ ਅਬੋਹਰ  ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਕ  2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਮੁਆਫ ਕਰਨ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ   ਸਬ ਡਿਵੀਜ਼ਨ ਨੰਬਰ 1 ਅਬੋਹਰ, ਸਬ ਡਿਵੀਜ਼ਨ ਨੰਬਰ 2 ਅਬੋਹਰ, ਸਬ ਡਿਵੀਜ਼ਨ ਨੰਬਰ 3 ਅਬੋਹਰ ਅਤੇ ਖੂਈਆਂ ਸਰਵਰ ਵਿਖੇ ਕੈਂਪ ਲਗਾ ਕੇ 207 ਫਾਰਮ ਭਰੇ ਗਏ ਜਿਨ੍ਹਾਂ ਦੀ ਰਕਮ 71 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ `ਚ ਹੋਰ ਕੈਂਪ ਵੀ ਲਗਾਏ ਜਾਣਗੇ।ਇਸ ਤੋਂ ਇਲਾਵਾ ਜਿਵੇਂ ਜਿਵੇਂ ਖਪਤਕਾਰ ਬਿਲ ਮੁਆਫ ਕਰਨ ਸਬੰਧੀ ਜਾਂ ਕਟੇ ਗਏ ਬਿਜਲੀ ਕੁਨੈਕਸ਼ਨਾਂ ਨੂੰ ਜ਼ੋੜਨ ਸਬੰਧੀ ਆਪਣੀਆਂ ਅਰਜੀਆਂ ਦੇਣਗੇ ਤੁਰੰਤ ਕਾਰਵਾਈ ਕਰਦਿਆਂ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਸਹਾਇਕ ਇੰਜਨੀਅਰ ਦਲੀਪ ਕੁਮਾਰ ਖੂਈਆਂ ਸਰਵਰ,  ਸੁਦੇਸ਼ ਕੁਮਾਰ, ਪਵਨ ਕੁਮਾਰ, ਵਿਜੇਂਦਰ ,ਰਵੀ, ਰਾਕੇਸ਼ ਕੁਮਾਰ, ਰਣਜੀਤ ਸਿੰਘ ਆਦਿ ਹਾਜ਼ਰ ਸਨ।
Spread the love