ਸਮਾਗਮ ਦੋਰਾਨ ਕੋਵਿਡ ਦੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ
ਪਠਾਨਕੋਟ, 18 ਜਨਵਰੀ 2022
ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ।
ਹੋਰ ਪੜ੍ਹੋ :-ਆਮ ਆਦਮੀ ਪਾਰਟੀ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਸਿੰਘ ਬਾਦਲ
ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਐਸ.ਡੀ.ਐਮ. ਧਾਰਕਲ੍ਹਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਜਸਵੰੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾਵੇਗਾ।
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 24 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਚਲਦਿਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸੋਅ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।