11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬ-ਡਵੀਜ਼ਨ ਪੱਧਰ ‘ਤੇ ਵੀ ਲਗਾਈ ਜਾਵੇਗੀ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ

DSC
11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬ-ਡਵੀਜ਼ਨ ਪੱਧਰ 'ਤੇ ਵੀ ਲਗਾਈ ਜਾਵੇਗੀ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ
ਨਾਭਾ, ਸਮਾਣਾ ਅਤੇ ਰਾਜਪੁਰਾ ਦੇ ਜੁਡੀਸ਼ੀਅਲ ਅਫ਼ਸਰਾਂ ਨਾਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕੀਤੀ ਮੀਟਿੰਗ

ਪਟਿਆਲਾ, 26 ਨਵੰਬਰ 2021

ਜ਼ਿਲ੍ਹਾ ਤੇ ਸੈਸ਼ਨਜ਼ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਅੱਜ 11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਨਾਭਾ, ਸਮਾਣਾ ਤੇ ਰਾਜਪੁਰਾ ਦੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 11 ਦਸੰਬਰ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ।

ਹੋਰ ਪੜ੍ਹੋ :-ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ, ਅੱਜ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ

ਉਨ੍ਹਾਂ ਦੱਸਿਆ ਕਿ ਅਦਾਲਤਾਂ ਵਿੱਚ ਪੈਡਿੰਗ ਕੇਸ (ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਿਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਿਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਿਤ ਕੇਸ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹੇ ‘ਚ ਜੁਡੀਸ਼ੀਅਲ  ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਲ ਹੋਣਗੇ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣਨਗੇ।

ਸ਼੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ।

ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁਦਈ ਸੰਬੰਧਿਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ।

ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Spread the love