ਸਿਵਲ ਸਰਜਨ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

_National Dengue Day (2)
ਸਿਵਲ ਸਰਜਨ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ, 16 ਮਈ 2022
ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸ਼ਾਂ ਹੇਠ ਰਾਸ਼ਟਰੀ ਡੇਂਗੂ ਦਿਵਸ ਮੌਕੇ  ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਡਾ ਸਿੰਘ ਨੇ ਦੱਸਿਆ ਇਹ ਦਿਵਸ ਆਮ ਜਨਤਾ ਨੂੰ ਡੇਗੂ ਤੋ ਬਚਾਅ ਲਈ ਜਾਗਰੂਕਤਾ ਪੱਖੋ ਹਰ ਸਾਲ 16 ਮਈ ਨੂੰ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕੇ ਡੇਂਂਗੂ ਇਕ ਵਾਇਰਲ ਬੁਖਾਰ ਹੈ।

ਹੋਰ ਪੜ੍ਹੋ :-17 ਮਈ ਨੂੰ ਬੀਕਾਨੇਰ ਅਤੇ ਈਸਟਨ ਕੈਨਾਲ ਵਿਚੋਂ ਨਿਕਲਦੀਆਂ ਨਹਿਰਾਂ ਵਿੱਚ ਛੱਡਿਆ ਜਾਵੇਗਾ ਪਾਣੀ  

ਡਾ ਸਿੰਘ ਨੇ ਦੱਸਿਆ ਇਹ ਦਿਨ ਜਿਲ੍ਹੇ ਦੇ ਵੱਖ ਵੱਖ ਸਿਹਤ ਕੇਦਰਾਂ ਵਿਚ ਮਨਾਇਆ ਗਿਆ। ਇਸ ਸਾਲ ਦਾ ਥੀਮ ਹੈ” ਡੇਗੂ ਰੋਕਥਾਮ ਯੋਗ ਹੈ, ਆਉ ਹੱਥ ਮਿਲਾਈਏ”।

ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਪ੍ਰਭਲੀਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤਾਂ ਦਾ ਸੀਜਨ ਆਉਣ ਵਾਲਾ ਹੈ  ਜਿਸ ਕਾਰਨ  ਡੇਂਗੂ, ਚਿਕਨਗੁਨੀਆ ਬੁਖਾਰ ਅਤੇ ਪੇਟ ਦੀਆਂ ਬਿਮਾਰੀਆ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਸਮ ਦੌਰਾਨ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ ਇਸ ਸਬੰਧੀ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਲਈ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ਤੇ ਟਾਇਗਰ ਵਰਗੀਆ ਧਾਰੀਆ ਬਣੀਆ ਹੁੰਦੀਆ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ਼ ਦੇ ਪਿਛੇ ਲੱਗੀਆ ਟ੍ਰੈਆਂ, ਗਮਲਿਆਂ, ਘਰਾਂ ਦੀਆ ਛੱਤਾ ਉਪਰ ਪਏ ਕਬਾੜ, ਟਾਇਰ ਆਦਿ ਵਿਚ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇੱਕ ਹਫਤੇ  ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ।

ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆਂ ਤੇ ਕੱਟਦਾ ਹੈ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜਿਆਦਾ ਹੁੰਦੀ ਹੈ। ਤੇਜ਼਼ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ। ਬੁਖਾਰ ਹੋਣ ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜਾ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਸਥਾਪਤ ਹਨ ਓਥੇ ਜਾ ਕੇ ਫਰੀ ਕੰਨਫਰਮੇਸ਼ਨ ਟੈਸਟ ਕਰਵਾ ਸਕਦੇ ਹਨ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ਼ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈ।

ਡਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਕੰਟੇਨਰਾ, ਫਰਿਜ ਦੇ ਪਿਛੇ ਲੱਗੀਆ ਟ੍ਰੇਆ, ਗਮਲਿਆ, ਘਰਾਂ ਦੀਆਂ ਛੱਤਾਂ ਉਪਰ ਪਏ ਕਬਾੜ ਆਦਿ ਵਿਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰਾਂ ਢੱਕਿਆ ਰਹੇ। ਸੋਣ ਵੇਲੇ Mosquito Repellent ਅਤੇ ਮੱਛਰਦਾਨੀਆ ਦੀ ਵਰਤੋਂ ਕਰੋ। ਹਰ ਸ਼ੂਕਰਵਾਰ ਦਾ ਦਿਨ ਫਰਾਈ-ਡੇ ਡਰਾਈ-ਡੇ ਦੇ ਤੌਰ ‘ਤੇ ਮਨਾਇਆ ਜਾਵੇ। ਬਰਸਾਤਾਂ ਦੇ ਮੌਸਮ ਵਿਚ ਸਾਫ ਪੀਣ ਵਾਲੇ ਪਾਣੀ ਦਾ ਵਰਤੋ ਕੀਤੀ ਜਾਵੇ। ਜੇਕਰ ਸੰਭਵ ਹੋਵੇ ਤਾਂ ਪਾਣੀ ਨੂੰ ਉਬਾਲ ਕੇ ਵਰਤਿਆ ਜਾਵੇ। ਖਾਣਾ ਖਾਣ ਤੋਂ ਪਹਿਲਾ ਪਖਾਨਾ ਜਾਣ ਤੋਂ ਬਾਅਦ ਹੱਥਾ ਨੂੰ ਚੰਗੀ ਤਰਾਂ ਨਾਲ ਸਾਬਣ ਨਾਲ ਧੋ ਲਿਆ ਜਾਵੇ। ਜ਼ਿਆਦਾ ਕੱਚੇ/ਪੱਖੇ ਫੱਲ ਨਾ ਖਾਓ। ਤਾਜ਼ਾ ਭੋਜਣ ਖਾਣਾ ਚਾਹੀਦਾ ਹੈ। ਉਕਤ ਸਾਵਧਾਨੀਆ ਵਰਤੀਆ ਜਾਣ ਤਾਂ ਜੋ ਮੌਸਮੀ ਬਿਮਾਰੀਆ ਤੋਂ ਬਚਿਆ ਜਾ ਸਕੇ। ਸਿਹਤ ਵਿਭਾਗ ਵੱਲੋ ਡੇਂਗੂ, ਚਿਕਨਗੁਨੀਆ ਬੁਖਾਰ ਤੋ ਬਚਾਓ ਸਬੰਧੀ ਗਤਿਵਿਧੀਆ ਸ਼ੁਰੂ ਕਰ ਦਿੱਤੀਆ ਗਈਆ ਹਨ।

Spread the love