ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਆਨਲਾਈਨ ਵੈਬੀਨਾਰ 

ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਆਨਲਾਈਨ ਵੈਬੀਨਾਰ 
ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਆਨਲਾਈਨ ਵੈਬੀਨਾਰ 
ਬਰਨਾਲਾ,  24 ਜਨਵਰੀ 2022
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆ ਹਦਾਇਤਾ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ, ਬਰਨਾਲਾ ਦੇ ਸਹਿਯੋਗ ਨਾਲ ਅੱਜ ਮਿਤੀ 24.01.2022 ਨੂੰ ਨੈਸ਼ਨਲ ਗਰਲ ਚਾਇਲਡ ਡੇ ਦੇ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ ਇੱਕ ਵੈਬੀਨਾਰ ਆਨਲਾਈਨ ਮੋਡ ਰਾਹੀਂ ਕੀਤਾ ਗਿਆ।

ਹੋਰ ਪੜ੍ਹੋ :-ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਬੰਧ ਮੁਕੰਮਲ

ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਨੈਸ਼ਨਲ ਗਰਲ ਚਾਇਲਡ ਡੇ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਰਨਾਲਾ ਦੀਆਂ ਵਿਦਿਆਰਥਨਾਂ ਲਈ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀਮਤੀ ਮਨਜੀਤ ਕੌਰ, ਪੈਨਲ ਵਕੀਲ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਲੜਕੀਆਂ ਨੂੰ ਮਿਲਣ ਵਾਲੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਹਰੇਕ ਲੜਕੀ ਆਪਣੇ ਕਿਸੇ ਵੀ ਤਰ੍ਹਾਂ ਦੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬਾਨ ਦੀ ਸੇਵਾਵਾਂ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੀ ਹੈ।
ਇਸ ਸਕੀਮ ਅਧੀਨ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਫਰੰਟ ਆਫਿਸ, ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਜਾਂ ਮੁਫਤ ਕਾਨੂੰਨੀ ਸੇਵਾਵਾਂ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਜਾਂ ਨਾਲਸਾ ਦੇ ਟੋਲ ਫਰੀ ਨੰਬਰ 15100 ਤੇ ਸੰਪਰਕ ਕਰ ਸਕਦਾ ਹੈ।
Spread the love