ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ (ਗੈਰ ਰਾਜ਼ੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ।ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਲ ਹੋਣਗੇ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣਨਗੇ।
ਹੋਰ ਪੜ੍ਹੋ :-ਪੰਜਾਬੀ ਭਾਸ਼ਾ ਤੇ ਸਭਿਆਚਾਰ ਨਾਲ ਜੁੜੇ ਵੱਖ ਵੱਖ ਵਿਭਾਗਾਂ ਦਾ ਰਲੇਵਾਂ ਕਰਨ ਦੇ ਫੈਸਲੇ ਦੀ ਮੁੜ ਸਮੀਖਿਆ ਕਰੇ ਪੰਜਾਬੀ ਯੂਨੀਵਰਸਿਟੀ : ਅਕਾਲੀ ਦਲ
ਇਸ ਸੰਬੰਧੀ, ਮਿਸ ਪਰਮਿੰਦਰ ਕੋਰ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਡੀ ਡੀ ਪੀ ੳ ਅਤੇ ਬੀ ਡੀ ਪੀ ੳਜ਼ ਦੀ ਮਦਦ ਨਾਲ ਪਟਿਆਲਾ ਬਲਾਕ ਦੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨਾਲ ਇੱਕ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਮਿਸ ਪਰਮਿੰਦਰ ਕੋਰ ਜੀਆਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ।ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇਥੋ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ ।