ਬਰਨਾਲਾ, 14 ਮਈ :-
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜਸਹਿਤਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਮਿਤੀ 14.05.2022 ਨੂੰ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਦਵਿੰਦਰ ਕੁਮਾਰ ਗੁਪਤਾ (ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ), ਸ਼੍ਰੀ ਅਮਿਤ ਥਿੰਦ (ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਸ਼੍ਰੀ ਕਪਿਲ ਦੇਵ ਸਿੰਗਲਾ (ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ), ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀਮਤੀ ਸੁਰੇਖਾ ਦਦਵਾਲ (ਮਾਨਯੋਗ ਏ.ਸੀ.ਜੇ.ਐੱਸ.ਡੀ.), ਸ਼੍ਰੀ ਵਿਜੇ ਸਿੰਘ ਦਦਵਾਲ (ਮਾਨਯੋਗ ਸਿਵਲ ਜੱਜ ਜ.ਡ.), ਸ਼੍ਰੀ ਚੇਤਨ ਸ਼ਰਮਾ (ਸਿਵਲ ਜੱਜ ਜ.ਡ.) ਅਤੇ ਮਿਸ ਬਬਲਜੀਤ ਕੌਰ (ਸਿਵਲ ਜੱਜ ਜ.ਡ.) ਬਰਨਾਲਾ ਦੇ ਕੁੱਲ 08 ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ 2916 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 1142 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 3,91,86,718/ ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਦੱਸਿਆ ਗਿਆ ਕਿ ਜੁਡੀਸ਼ੀਅਲ ਅਫ਼ਸਰਾਂ ਵੱਲ੍ਹੋਂ ਪ੍ਰੀਲੋਕ ਅਦਾਲਤਾਂ ਲਗਾਈਆਂ ਗਈਆਂ ਅਤੇ ਸਮਝੌਤਾ ਕਰਨ ਲਈ ਪਾਰਟੀਆਂ ਨੂੰ ਮਨਾਇਆ ਗਿਆ ਅਤੇ ਫਾਈਨਲ ਐਵਾਰਡ ਪਾਸ ਕੀਤੇ ਗਏ।
ਇੱਕ ਕ੍ਰਿਮੀਨਲ ਰਵੀਜ਼ਨ ਐਪਲੀਕੇਸ਼ਨ ਨੰਬਰ 592 ਆਫ 2017 ਜਰਨੈਲ ਸਿੰਘ ਬਨਾਮ ਸਟੇਟ ਆਫ ਪੰਜਾਬ ਵਿੱਚ ਐਫ ਆਈ ਆਰ ਨੰ. 224 ਮਿਤੀ 18.08.2014 ਅਧੀਨ ਧਾਰਾ 341,323,201,148,149 ਆਈ. ਪੀ. ਸੀ. ਐਕਟ ਦੋਸ਼ੀਆ ਗੁਰਚਰਨ ਸਿੰਘ ਬਗੈਰਾ ਦੇ ਵਿਰੁੱਧ ਥਾਣਾ ਸਿਟੀ ਬਰਨਾਲਾ ਵਿਖੇ ਦਰਜ ਹੋਈ ਅਤੇ ਉਨ੍ਹਾਂ ਦੇ ਕੇਸ ਵਿੱਚ ਦੋਸ਼ੀਆ ਨੂੰ ਮਾਨਯੋਗ ਟਰਾਇਲ ਕੋਰਟ ਬਰਨਾਲਾ ਵੱਲੋਂ ਜੱਜਮੈਂਟ ਮਿਤੀ 07.03.2017 ਰਾਹੀ ਬਰੀ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਜਰਨੈਲ ਸਿੰਘ ਨੇ ਉਕਤ ਜੱਜਮੈਂਟ ਵਿਰੁੱਧ ਕ੍ਰਿਮੀਨਲ ਅਪੀਲ ਨੂੰ ਤਰਜੀਹ ਦਿੱਤੀ ਅਤੇ ਹੁਣ ਇਹ ਅਪੀਲ ਆਰਗੂਮੈਂਟਸ ਤੇ ਚੱਲ ਰਹੀ ਸੀ। 8 ਸਾਲ ਤੋਂ ਚੱਲ ਰਹੇ ਵਿਵਾਦ ਵਿੱਚ ਅੱਜ ਮਿਤੀ 14.05.2022 ਨੂੰ ਦੋਵੇਂ ਪਾਰਟੀਆ ਵਿਚਕਾਰ ਸਮਝੌਤਾ ਸੰਭਵ ਹੋਇਆ ਹੈ। ਇੱਕ ਹੋਰ ਕੇਸ ਸਿਵਲ ਅਪੀਲ ਨੰ. 197 ਆਫ 2017 ਮੀਰਾ ਦੇਵੀ ਬਨਾਮ ਪਵਨ ਕੁਮਾਰ ਵਿੱਚ ਮੁਦਈ ਮੀਰਾ ਦੇਵੀ ਵੱਲੋਂ ਪਵਨ ਕੁਮਾਰ ਖਿਲਾਫ ਮਿਤੀ 07.10.2015 ਨੂੰ ਸਿਵਲ ਕੇਸ ਦਾਇਰ ਕੀਤਾ ਗਿਆ ਸੀ, ਜਿਸ ਵਿੱਚ ਮਾਨਯੋਗ ਟਰਾਇਲ ਕੋਰਟ ਦੁਆਰਾ ਮਿਤੀ 29.11.2019 ਨੂੰ ਫੈਂਸਲਾ ਸੁਣਾਇਆ ਗਿਆ। ਮੀਰਾ ਦੇਵੀ ਵੱਲ਼ੋਂ ਉਕਤ ਜੱਜਮੈਂਟ ਵਿਰੁੱਧ ਐਂਪੀਲੈਂਟ ਕੋਰਟ ਬਰਨਾਲਾ ਵਿਖੇ ਮਿਤੀ 20.12.2019 ਨੂੰ ਅਪੀਲ ਦਾਇਰ ਕੀਤੀ ਗਈ ਜੋ ਕਿ ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਂਸਨਜ਼ ਜੱਜ ਬਰਨਾਲਾ ਜੀ ਦੀ ਕੋਰਟ ਵਿਖੇ ਚੱਲ਼ ਰਹੀ ਸੀ। 7 ਸਾਲ ਤੋਂ ਚੱਲ ਰਹੇ ਇਸ ਵਿਵਾਦ ਵਿੱਚ ਅੱਜ ਮਿਤੀ 14.05.2022 ਨੂੰ ਦੋਵੇ ਪਾਰਟੀਆ ਵਿਚਕਾਰ ਸਮਝੌਤਾ ਸੰਭਵ ਹੋਇਆ ਹੈ।
ਅੰਤ ਵਿੱਚ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਆਪਣੇ ਕੇਸ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ, ਉਹ ਸਬੰਧਿਤ ਕੋਰਟ ਦੇ ਜੱਜ ਸਾਹਿਬਾਨ ਨੂੰ ਇਸ ਸਬੰਧੀ ਬੇਨਤੀ ਕਰ ਸਕਦਾ ਹੈ ਅਤੇ ਜੇਕਰ ਉਸਦਾ ਕੇਸ/ਝਗੜਾ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਉਹ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਵਾਉਣ ਦੀ ਬੇਨਤੀ ਕਰ ਸਕਦਾ ਹੈ। ਅੰਤ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੌਮੀ ਲੋਕ ਅਦਾਲਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਅਗਲੇ ਸਾਲ ਮਿਤੀ 13.08.2022 ਅਤੇ 12.11.2022 ਨੂੰ ਲੱਗਣ ਵਾਲੀਆਂ ਲੋਕ ਅਦਾਲਤਾਂ ਵਿੱਚ ਆਪਣੇ ਝਗੜਿਆਂ ਦਾ ਜਲਦੀ ਨਿਪਟਾਰਾ ਕਰਵਾਉਣ।