ਕ੍ਰਿਸ਼ੀ ਵਿਗਆਨ ਕੇਂਦਰ ਰੋਪੜ ਵੱਲੋ ਰਾਸ਼ਟਰੀ ਪੋਸ਼ਣ ਅਭਿਆਨ ਅਤੇ ਦਰਖਤ ਲਗਾਉਣ ਬਾਰੇ ਜਾਗਰੂਕਤਾ ਕੈਂਪ

ਰੂਪਨਗਰ, 17 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋ ਰਾਸ਼ਟਰੀ ਪੋਸ਼ਣ ਅਭਿਆਨ ਅਤੇ ਦਰਖਤਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 108 ਕਿਸਾਨ, ਕਿਸਾਨ ਬੀਬੀਆਂ ਅਤੇ ਕਿਸ਼ੋਰ ਲੜਕੀਆਂ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ਦੇ ਵਿੱਚ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸਤਬੀਰ ਸਿੰਘ ਨੇ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਸਹੀ ਪੋਸ਼ਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਰੋਜ਼ਾਨਾ ਖੁਰਾਕ ਵਿੱਚ ਚੰਗੇ ਖੁਰਾਕੀ ਸਰੋਤਾਂ ਨੂੰ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ।
ਡਾ. ਪ੍ਰਿੰ. ਸਹਾਇਕ ਪ੍ਰੋਫੈਸਰ ਨੇ ਬਾਜਰੇ ਦੇ ਪੋਸ਼ਟਿਕ ਤੱਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਸ ਤੋਂ ਬਣਨ ਵਾਲੇ ਵੱਖ-ਵੱਖ ਭੋਜਨਾਂ ਬਾਰੇ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ ਡਾ. ਸੰਜੀਵ ਅਹੂਜਾ ਨੇ ਪੋਸ਼ਟਿਕ ਬਗੀਚੀ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ 100 ਸਬਜੀਆਂ ਦੀਆਂ ਕਿੱਟਾਂ ਅਤੇ 108 ਫਲਾਂ ਦੇ ਬੂਟੇ ਵੰਢੇ ਗਏ।