ਨੈਸ਼ਨਲ ਲੋਕ ਅਦਾਲਤ ‘ਚ 52102 ਕੇਸਾਂ ‘ਚੋਂ 22863 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ  – ਮੁਨੀਸ਼ ਸਿੰਗਲ ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ

NATIONAL LOK ADALAT
ਨੈਸ਼ਨਲ ਲੋਕ ਅਦਾਲਤ 'ਚ 52102 ਕੇਸਾਂ 'ਚੋਂ 22863 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ  - ਮੁਨੀਸ਼ ਸਿੰਗਲ ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ
ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸ਼ਾਂ ਦਾ ਨਿਪਟਾਰਾ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰਨ ਦੀ ਕੀਤੀ ਅਪੀਲ
ਲੁਧਿਆਣਾ, 12 ਮਾਰਚ 2022
ਮਾਣਯੋਗ ਜੱਜ ਸ੍ਰੀ ਅਜੇ ਤਿਵਾੜੀ, ਪੰਜਾਬ  ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜੱਜ ਅਗਸਟੀਨ ਜ਼ੋਰਜ ਮਸੀਹ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਅੱਜ ਮਿਤੀ 12-03-2022 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ  ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਬਰਨਾਲਾ ਵਿਖੇ ਲੋਕ ਅਦਾਲਤ ਵਿੱਚ 1680 ਕੇਸਾਂ ਦੀ ਕੀਤੀ ਗਈ ਸੁਣਵਾਈ

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ Criminal Compoundable Offences, Cases U/s 138 NI Act, Money Recovery cases, MACT cases, Matrimonial Disputes (except divorce), Land Acquisition Cases (pending before Civil Courts), Electricity, Water Bills and other bill payment cases (excluding non-compoundable), Service matters relating to pay and allowances and retrial benefits, Revenue cases (pending in District Courts only) and other Civil cases (such as rent, easmentary rights, injunction suits,  specific performance suits etc.)  ਆਦਿ  ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 44 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 11 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀ ਅਜੈਬ ਸਿੰਘ, ਮਾਨਯੋਗ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਲੁਧਿਆਣਾ, ਸ੍ਰੀ ਅਰੁਣ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜਨ), ਖੰਨਾ,  ਮੈਡਮ ਏਕਤਾ ਸਹੋਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਪਾਇਲ, ਮੈਡਮ ਮੇਘਾ ਧਾਲੀਵਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸਮਰਾਲਾ ਅਤੇ ਸ੍ਰੀ ਸਿਮਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਜਗਰਾਓਂ ਦੇ ਲੋਕ ਅਦਾਲਤ ਬੈਂਚਾਂ ਵੱਲੋਂ ਲੋਕ ਅਦਾਲਤ ਕੇਸਾਂ ਦੀ ਸੁਣਵਾਈ ਆਨਲਾਈਨ (Virtualy) ਕੀਤੀ ਗਈ ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ  52,102 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 22,863 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ  1,16,89,28,451/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਤੇ ਮਾਨਯੋਗ ਜਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।
ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।
Spread the love