ਸੀ.ਜੇ.ਐਮ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਸੀ.ਜੇ.ਐਮ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ
ਸੀ.ਜੇ.ਐਮ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਫਿਰੋਜ਼ਪੁਰ  11 ਅਪ੍ਰੈਲ 2022 

ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੀ ਰਹਿਨੁਮਾਈ ਹੇਠ ਸੀ.ਜੇ.ਐੱਮ. ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਮਾਨਯੋਗ 4 ਡੀ.ਐੱਸ.ਪੀ. ਨਾਲ, ਬੀ.ਡੀ.ਪੀ.ਓ., ਸਰਪੰਚਾਂ, ਆਸ਼ਾ ਵਰਕਰਾਂ,ਆਸ਼ਾ ਫੈਸੀਲੀਟੇਟਰ ਅਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਨਾਲ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ।

ਹੋਰ ਪੜ੍ਹੋ :-ਵਿਸਾਖੀ ਤੋਂ ਪਹਿਲਾਂ ਹੀ ਰਮਨ ਬਹਿਲ ਨੇ ਮੰਡੀਆਂ ਵਿੱਚ ਖਰੀਦ ਸ਼ੁਰੂ ਕਰਵਾਈ

ਇਸ ਵਿੱਚ ਸੀ.ਜੇ.ਐੱਮ. ਏਕਤਾ ਉਪਲ ਨੇ ਨੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਮਹਿਕਮਿਆਂ ਦੇ ਨੁਮਾਇੰਦਿਆਂ ਨੂੰ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਕੇਸ ਹਾਜ਼ਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ । ਇਸ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜੱਜ ਸਾਹਿਬ ਵੱਖ ਵੱਖ ਏਰੀਏ ਦੇ ਡੀ.ਐੱਸ.ਪੀ., ਬੀ.ਡੀ.ਪੀ.ਓ. ਸਾਹਿਬਾਨ, ਸਰਪੰਚ ਅਤੇ ਆਸ਼ਾਂ ਵਰਕਰਾਂ ਤੋਂ ਬਾਅਦ ਵਕੀਲ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਇਸ ਲੋਕ ਅਦਾਲਤ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਕਰਕੇ ਲੋਕਾਂ ਦੇ ਨਿਪਟਾਰਾ ਹੋਣ ਯੋਗ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਵਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਖਤਮ ਕੀਤਾ ਜਾਵੇ।

ਉਨ੍ਹਾਂ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ  ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਅੰਤ ਵਿੱਚ ਉਨ੍ਹਾਂ ਸਾਰੇ ਦਫ਼ਤਰਾਂ ਦੇ ਨੁਮਾਇੰਦਿਆਂ ਦਾ, ਵਰਕਰ, ਸਰਪੰਚ ਸਾਹਿਬਨ ਅਤੇ ਵਕੀਲ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

Spread the love