ਸਰਕਾਰੀ ਆਈ ਟੀ ਆਈ ਫਾਜਿਲਕਾ ਵਿਚ ਮਨਾਇਆ ਗਿਆ ਕੌਮੀ ਵੋਟਰ ਦਿਵਸ

news makahni
news makhani

ਫਾਜ਼ਿਲਕਾ, 25 ਜਨਵਰੀ :- 

ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ ਟੀ ਆਈ ਫਾਜਲਿਕਾ ਐੱਨ ਐਸ ਐਸ, ਐੱਨ ਸੀ ਸੀ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਪ੍ਰੋਗਰਾਮ ਦੌਰਾਨ ਐਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਵੱਲੋਂ ਵੋਟਰ ਦਿਵਸ ਤੇ ਵੋਟ ਦੀ ਸਹੀ ਵਰਤੋਂ  ਕਰਨ ਦਾ ਪ੍ਰਣ ਦਵਾਇਆ ਗਿਆ ਉਸ ਤੋਂ ਬਾਅਦ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਜੀਆਈ ਸ੍ਰੀ ਮਦਨ ਲਾਲ ਵੱਲੋਂ ਸਿੱਖਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਪ੍ਰੇਰਣਾ ਦਿੱਤੀ ਗਈ।

ਐਨ ਸੀ ਸੀ ਅਫਸਰ ਸ੍ਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਅਸੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਸਹੀ ਸਰਕਾਰ ਦੀ ਚੋਣ ਕਰ ਸਕਦੇ ਹਾਂ। ਇਸ ਪ੍ਰੋਗਰਾਮ ਵਿਚ ਯੁਵਕ ਸੇਵਾਵਾਂ ਵਿਭਾਗ ਤੋ ਸ੍ਰੀ ਅੰਕਿਤ ਕਟਾਰੀਆ ਵਿਸ਼ੇਸ਼ ਤੌਰ ਤੇ ਪਹੁੰਚੇ। ਪੋਸਟਰ ਮੇਕਿੰਗ ਮੁਕਾਬਲੇ ਵਿਚ ਮੁਸਕਾਨ ਤੇ ਕੋਮਲ ਨੇ ਪਹਿਲਾ ਅਤੇ ਗੁਰਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚ ਸੁਨੀਤਾ ਨੇ ਪਹਿਲਾ ਸਥਾਨ ਅਤੇ ਗੁਰਵੀਰ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਇਸ ਪ੍ਰੋਗਰਾਮ ਵਿਚ ਸ੍ਰੀ ਅਨਿਲ ਕੁਮਾਰ, ਸ੍ਰੀ ਸਚਿਨ ਗੁਸਾਈ, ਸ ਰਣਜੀਤ ਸਿੰਘ, ਸ੍ਰੀ ਸੁਭਾਸ਼ ਕੁਮਾਰ, ਸ੍ਰੀ ਰਕੇਸ਼ ਕੁਮਾਰ ਅਤੇ ਸ. ਜਸਵਿੰਦਰ ਸਿੰਘ ਸਮੇਤ ਸਮੂਹ ਸਟਾਫ ਸ਼ਾਮਲ ਸੀ।

 

ਹੋਰ ਪੜ੍ਹੋ :-  ਵਿਧਾਇਕ ਚੱਢਾ ਨੇ ਮੌਕੇ ਉਤੇ ਪੁੱਜ ਕੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

Spread the love