ਫਾਜਿ਼ਲਕਾ, 5 ਅਪ੍ਰੈਲ 2022
ਫਾਜਿ਼ਲਕਾ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿ਼ਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਆਈਏਐਸ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਹਿਮਾਂਸੂ ਅਗਰਵਾਲ 2014 ਬੈਚ ਦੇ ਆਈਏਐਸ ਅਫ਼ਸਰ ਹਨ ਅਤੇ ਇਸ ਤੋਂ ਪਹਿਲਾਂ ਉਹ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਹੋਰ ਪੜ੍ਹੋ :-14 ਮਈ ਨੂੰ ਕੀਤਾ ਜਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ
ਇਸ ਮੌਕੇ ਇੱਥੇ ਪੁੱਜਣ ਤੇ ਜਿ਼ਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈਏਐਸ, ਐਸਪੀ ਸ੍ਰੀ ਅਜੈਰਾਜ ਸਿੰਘ ਅਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ, ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ: ਦੇਵਦਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਹਾਜਰ ਸਨ।
ਇਸ ਮੌਕੇ ਸ੍ਰੀ ਹਿਮਾਂਸੂ ਅਗਰਵਾਲ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਤਰਜੀਹ ਰਹੇਗੀ ਕਿ ਜਿ਼ਲ੍ਹੇ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮਿਲੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜਿ਼ਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।