ਹੁਸ਼ਿਆਰਪੁਰ ਵਿਖੇ ਜਲਦ ਖੋਲਿ•ਆ ਜਾਵੇਗਾ ਨਵਾਂ ਮੈਡੀਕਲ ਕਾਲਜ: ਓਪੀ ਸੋਨੀ

• ਸਰਕਾਰੀ ਮੈਡੀਕਲ ਕਾਲਜਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ
• 700 ਤੋਂ ਵੱਧ ਨਰਸਾਂ ਤੇ ਪੈਰਾਮੈਡੀਕਲ ਸਟਾਫ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ
ਚੰਡੀਗੜ•, 24 ਦਸੰਬਰ:

ਪੰਜਾਬ ਸਰਕਾਰ ਵਲੋਂ ਮੈਡੀਕਲ ਸਿੱਖਿਆ ਦਾ ਨਵੀਨੀਕਰਣ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ, ÎਿÂਹ ਪ੍ਰਗਟÎਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ.ਪੀ ਸੋਨੀ ਨੇ  ਕੀਤਾ । ਸ੍ਰੀ ਸੋਨੀ ਨੇ ਦੱਸਿਆ ਕਿ ਮੁਹਾਲੀ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਸਥਾਪਤ ਹੋਣ ਵਾਲੇ ਇਕ ਨਵੇਂ ਮੈਡੀਕਲ ਕਾਲਜ ਦੀ ਵਿਸਥਾਰਿਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ।

ਉਨ•ਾਂ ਦੱਸਿਆ ਕਿ ਕੁਝ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਇਹ ਪ੍ਰਸਤਾਵ ਨੂੰ ਰਸਮੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਰਾਜ ਵਿੱਚ ਪੰਜ ਨਵੇਂ ਮੈਡੀਕਲ ਕਾਲਜਾਂ ਦਾ ਵਾਅਦਾ ਕੀਤਾ ਸੀ। ਸਰਕਾਰ ਵਲੋਂ ਆਪਣੇ ਵਾਅਦਿਆਂ ਦੇ ਮੱਦੇਨਜ਼ਰ ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਵਿਖੇ ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨ ਪ੍ਰਕਿਰਿਆ ਅਧੀਨ ਹੈ ਅਤੇ ਭਾਰਤ ਸਰਕਾਰ ਵੱਲੋਂ ਕਪੂਰਥਲਾ ਵਿਖੇ ਬਣਨ ਜਾ ਰਹੇ ਨਵੇਂ ਮੈਡੀਕਲ ਕਾਲਜ ਦੀ ਮਨਜ਼ੂਰੀ ਤੋਂ ਬਾਅਦ ਇਸ ਸਬੰਧੀ ਐਮਓਯੂ ਸਹੀਬੱਧ ਕੀਤੇ ਜਾ ਰਹੇ ਹਨ।
ਅੱਜ ਇੱਥੇ ਪੰਜਾਬ ਭਵਨ ਚੰਡੀਗੜ• ਵਿਖੇ ਮੈਡੀਕਲ ਸਿੱਖਿਆ ਦੇ ਨਵੀਨੀਕਰਨ ਸੰਬੰਧੀ ਮੁੱਖ ਮੰਤਰੀ ਪੰਜਾਬ ਵਲੋਂ ਗਠਿਤ ਸਲਾਹਕਾਰ ਸਮੂਹ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ•ਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਬਣਨ ਜਾ ਰਹੇ ਨਵੇਂ ਮੈਡੀਕਲ ਕਾਲਜ ਦੀ  ਡੀ.ਪੀ.ਆਰ. ਸਮੇਤ ਪਠਾਨਕੋਟ, ਗੁਰਦਾਸਪੁਰ ਅਤੇ ਸੰਗਰੂਰ ਵਿਖੇ ਪੀਪੀਪੀ ਢੰਗ ਰਾਹੀਂ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਸਬੰਧੀ ਦਿਲਚਸਪੀ ਦੇ ਪ੍ਰਗਟਾਵਿਆਂ ਦੀ ਮੰਗ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਪੀ.ਜੀ.ਆਈ. ਦੇ ਸੈਟੇਲਾਈਟ ਕੈਂਪਸ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਹੁਸ਼ਿਆਰਪੁਰ ਵਿਖੇ ਨਵਾਂ ਕੈਂਸਰ ਕੇਅਰ ਸੈਂਟਰ ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ 700 ਨਰਸਾਂ ਤੇ ਪੈਰਾਮੈਡੀਕਲ ਸਟਾਫ ਦੀ ਪੜਾਅ ਵਾਰ ਢੰਗ ਨਾਲ ਭਰਤੀ ਵੀ ਕੀਤੀ ਜਾਵੇਗੀ।

ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਲ ਪੰਜਾਬ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ,), ਸ੍ਰੀ ਰਾਜਕੁਮਾਰ ਵੇਰਕਾ ਵਿਧਾਇਕ ਅੰਮ੍ਰਿਤਸਰ (ਪੱਛਮੀ) ਨੇ ਮੈਡੀਕਲ ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਬੁਨਿਆਦੀ ਢਾਂਚੇ ਦੀ ਉਸਾਰੀ ਲੋੜੀਂਦੀ ਹੈ ਪਰ ਇਸ ਨਾਲ ਮੌਜੂਦਾ ਢਾਂਚੇ ਦੇ ਰੱਖਰਖਾਵ ‘ਤੇ ਕੋਈ ਅਸਰ ਨਹੀਂ ਪੈਣਾ ਚਾਹੀਦਾ । ਕਮੇਟੀ ਵਲੋਂ ਸਿਧਾਂਤਕ ਤੌਰ ‘ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਮੌਜੂਦਾ ਸਮੇਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੋਂ ਬਦਲ ਕੇ ਸਵੇਰੇ 8:00 ਵਜੇ ਤੋਂ  ਸ਼ਾਮ 4 ਵਜੇ ਤੱਕ ਕਰਨ ‘ਤੇ ਸਹਿਮਤੀ ਪ੍ਰਗਟਾਈ ਗਈ ਜਿਸ ਵਿੱਚ ਦੁਪਹਿਰ ਦੇ ਖਾਣੇ ਲਈ ਇੱਕ ਘੰਟੇ ਦੀ ਬਰੇਕ ਸ਼ਾਮਲ ਹੈ। ਕਮੇਟੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਸਥਾਨਕ ਵਿਧਾਇਕ ਅਤੇ ਨਾਮਵਰ ਸੇਵਾਮੁਕਤ ਵਿਅਕਤੀਆਂ ਨੂੰ ਮੈਂਬਰਾਂ ਵਜੋਂ ਸਥਾਨਕ ਸਰਕਾਰੀ ਮੈਡੀਕਲ ਕਾਲਜਾਂ ਵਿਚ ਇਕ ਸਲਾਹਕਾਰ ਕਮੇਟੀ ਸਥਾਪਤ ਕਰਨ ਦਾ ਪ੍ਰਸਤਾਵ ਵੀ ਦਿੱਤਾ। ਚੱਲ ਰਹੇ ਮੁਰੰਮਤ ਅਤੇ ਨਿਰਮਾਣ ਕਾਰਜਾਂ ਨੂੰ ਤੇਜ਼ ਕਰਨ ਲਈ, ਮੈਡੀਕਲ ਸਿੱਖਿਆ ਦੇ ਸਕੱਤਰ ਦੀ ਨਿਗਰਾਨੀ ਵਿੱਚ ਸਥਾਨਕ ਪੀਡਬਲਯੂਡੀ(ਬੀ ਐਂਡ ਆਰ), ਪੀਡਬਲਯੂਡੀ (ਇਲੈਕਟ੍ਰੀਕਲ) ਅਤੇ ਪਬਲਿਕ ਹੈਲਥ ਅਧਿਕਾਰੀਆਂ ਦੀ ਇਕ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ। ਭਾਈਵਾਲ ਏਜੰਸੀਆਂ ਵਿਚ ਤਾਲਮੇਲ ਦੀ ਘਾਟ ਕਾਰਨ ਲਟਕ ਰਹੇ ਜ਼ਮੀਨੀ ਪੱਧਰੀ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਮੈਂਬਰ ਸਿੱਧੇ ਸਕੱਤਰ ਨੂੰ ਰਿਪੋਰਟ ਕਰਨਗੇ। ਇਸ ਤੋਂ ਇਲਾਵਾ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਪੁਨਰਗਠਨ ਅਤੇ ਨਵੀਨੀਕਰਣ ਲਈ ਅਦਾਰਿਆਂ ਨੂੰ ਵਧੇਰੇ ਸਵੈ-ਨਿਰੰਤਰਤਾ ਦੇਣ ਬਾਰੇ ਵਿਚਾਰ ਵਟਾਂਦਰੇ ਵੀ ਕੀਤੇ ਗਏ।