ਬੂਥ ਲੈਵਲ ‘ਤੇ ਸਵੀਪ ਗਤੀਵਿਧੀਆਂ ਉਲੀਕਣ ਲਈ ਵਿਸ਼ੇਸ਼ ਮੀਟਿੰਗ

news makhani
ਹਰੇਕ ਚੋਣ ਬੂਥ ‘ਤੇ ਨਵੇਂ ਵੋਟਰ ਰਜਿਸਟਰ ਕੀਤੇ ਜਾਣ: ਐਸ.ਡੀ.ਐਮ

ਪਟਿਆਲਾ, 2 ਨਵੰਬਰ 2021

ਪਟਿਆਲਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਨਵੇਂ ਵੋਟਰ ਰਜਿਸਟਰ ਕਰਨ ਲਈ ਚੋਣ ਰਜਿਸਟਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਪਟਿਆਲਾ ਸ਼ਹਿਰੀ ਦੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਮੀਟਿੰਗ ‘ਚ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪਟਿਆਲਾ ਗੁਰਬਖਸ਼ੀਸ਼ ਸਿੰਘ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਨਾਰੀ ਨਿਕੇਤਨ ਦੇ ਸਪੈਸ਼ਲ ਬੱਚਿਆ ਨਾਲ ਮਣਾਈ ਦਿਵਾਲੀ

ਮੀਟਿੰਗ ਦੌਰਾਨ ਐਸ.ਡੀ.ਐਮ ਚਰਨਜੀਤ ਸਿੰਘ ਨੇ ਦੱਸਿਆ ਕਿ 30 ਨਵੰਬਰ ਤੱਕ ਵੋਟਰ ਸੂਚੀਆਂ ਦੀ ਹੋਣ ਵਾਲੀ ਸਰਸਰੀ ਸੁਧਾਈ ਦੌਰਾਨ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵੀਪ ਟੀਮ ਨੂੰ ਨੌਜਵਾਨਾਂ, ਦਿਵਿਆਂਗਜਨਾਂ ਤੇ ਟਰਾਸਜੈਡਰਾਂ ਨੂੰ ਜਾਗਰੂਕ ਕਰਨ ਲਈ ਬੂਥ ਪੱਧਰ ‘ਤੇ ਸਵੀਪ ਗਤੀਵਿਧੀਆਂ ਕਰਵਾਉਣ ਲਈ ਕਿਹਾ, ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਲੋਕਤੰਤਰ ‘ਚ  ਬਰਾਬਰ ਦੀ ਸ਼ਮੂਲੀਅਤ ਦਾ ਮੌਕਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ 6 ਨਵੰਬਰ 2021 (ਦਿਨ ਸ਼ਨੀਵਾਰ), 7 ਨਵੰਬਰ 2021 (ਦਿਨ ਐਤਵਾਰ), 20 ਨਵੰਬਰ 2021 (ਦਿਨ ਸ਼ਨੀਵਾਰ) ਅਤੇ ਮਿਤੀ 21 ਨਵੰਬਰ 2021 (ਦਿਨ ਐਤਵਾਰ) ਨੂੰ ਸਮੂਹ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ, ਜਿੱਥੇ ਬੀ.ਐਲ.ਓਜ਼ ਵੱਲੋਂ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੇ ਪੋਲਿੰਗ ਬੂਥਾਂ ਤੇ ਬੈਠ ਕੇ ਆਮ ਜਨਤਾ/ ਬਿਨੈਕਾਰਾਂ ਪਾਸੋਂ ਫਾਰਮ 6,7, 8, 8 ਓ ਪ੍ਰਾਪਤ ਕੀਤੇ ਜਾਣੇ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ ਅਨਟਾਲ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਬੀ ਐਲ ਓ, ਯੁਵਕ ਸੇਵਾਵਾਂ ਕਲੱਬਾਂ, ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਰਾਸ਼ਟਰੀ ਕੈਡਿਟ ਕੋਰ ਦੇ ਵਲੰਟੀਅਰਾਂ ਨੂੰ ਚੋਣ ਮਿੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਤਾਂ ਜੋ ਚੋਣ ਬੂਥ ਪੱਧਰ ਦੀਆਂ ਸਵੀਪ ਗਤੀਵਿਧੀਆਂ ਅਤੇ ਚੋਣਾਂ ਵਾਲੇ ਦਿਨ ਦਿੱਤੀਆਂ ਜਾਣੀ ਵਾਲੀਆਂ ਸਹੂਲਤਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਨੋਡਲ ਅਫ਼ਸਰ ਸਵੀਪ ਰੁਪਿੰਦਰ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ: ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ।

Spread the love