ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣਵਾਲੀਆਂ ਗਤੀਵਿਧੀਆਂ ਅਤੇ ਟੀਚਾ ਪ੍ਰਾਪਤੀ ਲਈ ਦਿੱਤੀ ਜਾਣਕਾਰੀ
ਫਾਜ਼ਿਲਕਾ 5 ਜਨਵਰੀ 2022
ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਸਮੂਹ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਂਬਰਾਂ ਦੀ ਇੱਕ ਰੋਜਾ ਟ੍ਰੇਨਿੰਗ ਸਰਕਾਰੀ ਪ੍ਰਾਇਮਰੀ ਸਕੂਲ ਨੰ 3 ਫਾਜਿਲਕਾ ਵਿਖੇ ਕਰਵਾਈ ਗਈ।
ਹੋਰ ਪੜ੍ਹੋ :-ਪੰਜਾਬ ਸਰਕਾਰ, ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵੱਲੋਂ ਸ਼ਾਨਦਾਰ ਪਹਿਲਕਦਮੀ
ਸਿਖਲਾਈ ਵਰਕਸ਼ਾਪ ਦੌਰਾਨ ਜ਼ਿਲ੍ਹੇ ਦੀ ਸਮੁੱਚੀ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਜਿਲ੍ਹਾ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸਤੋਂ ਇਲਾਵਾ ਹਾਜਰੀਨ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ `ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਸਿਖਲਾਈ ਵਿੱਚ ਰਜਿੰਦਰ ਕੁਮਾਰ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ , ਗੋਪਾਲ ਕ੍ਰਿਸ਼ਨ ਸਹਾਇਕ ਜਿਲ੍ਹਾ ਕੋਆਰਡੀਨੇਟਰ ਅਤੇ ਬੀਐਮਟੀ ਪੰਕਜ ਕੰਬੋਜ ਵੱਲੋ ਬਤੌਰ ਰਿਸੋਰਸ ਪਰਸਨ ਕੰਮ ਕੀਤਾ।ਸੀਐਚਟੀ ਮੈਡਮ ਪੁਸ਼ਪਾ ਕੁਮਾਰੀ ਵੱਲੋ ਇਸ ਟ੍ਰੇਨਿੰਗ ਲਈ ਸੁਚੱਜੇ ਪ੍ਰਬੰਧ ਕੀਤਾ ਗਏ ਸਨ।