ਮਿਸ਼ਨ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਟੀਚਾ ਪ੍ਰਾਪਤੀ ਬਾਰੇ ਦਿੱਤੀ ਜਾਣਕਾਰੀ।
ਬਰਨਾਲਾ,5 ਜਨਵਰੀ 2022
ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਿਪੁੰਨ ਭਾਰਤ ਮਿਸ਼ਨ ਤਹਿਤ ਪ੍ਰਾਇਮਰੀ ਵਿੰਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਦੀਆਂ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ।
ਹੋਰ ਪੜ੍ਹੋ :-ਕੋਵਿਡ-19 ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਡੀ.ਸੀ ਨੇ ਕੀਤੀ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ
ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਪੜ੍ਹੋ ਪੰਜਾਬ ਟੀਮ ਅਤੇ ਸੈਂਟਰ ਹੈੱਡ ਟੀਚਰਾਂ ਦੀ ਸਿਖਲਾਈ ਵਰਕਸ਼ਾਪ ਬਾਰੇ ਜਾਣਕਾਰੀ ਦਿੰਦਿਆਂ ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਵਰਕਸ਼ਾਪ ‘ਚ ਜਿਲ੍ਹੇ ਦੇ ਪੜ੍ਹੋ ਪੰਜਾਬ ਟੀਮ ਮੈਬਰਾਂ ਸਮੇਤ 21 ਸੈਂਟਰ ਹੈੱਡ ਟੀਚਰਾਂ ਵੱਲੋਂ ਭਾਗ ਲਿਆ ਗਿਆ।
ਸਿਖਲਾਈ ਵਰਕਸ਼ਾਪ ਦੌਰਾਨ ਕੁਲਦੀਪ ਸਿੰਘ ਭੁੱਲਰ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਅਤੇ ਨਰਿੰਦਰ ਸ਼ਰਮਾ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਵੱਲੋਂ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸ ਨੂੰ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਨ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੀ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਥਰ ਵਿੱਚ ਜਾਣਕਾਰੀ ਦਿੱਤੀ ਗਈ।ਸਮੂਹ ਅਧਿਆਪਕਾਂ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਬਲਾਕ ਮਾਸਟਰ ਟ੍ਰੇਨਰਜ ਰਾਜਿੰਦਰ ਕੁਮਾਰ ਅਤੇ ਮਲਕੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਰਨਾਲਾ ਇਰਵਿੰਦਰ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਵੱਲੋਂ ਸਿਖਲਾਈ ਵਰਕਸ਼ਾਪ ਦਾ ਨਿਰੀਖਣ ਕੀਤਾ ਗਿਆ।