18 ਸਾਲ ਦੀ ਉਮਰ ਪੂਰੀ ਕਰ ਚੁੱਕਾ ਕੋਈ ਵੀ ਨਾਗਰਿਕ ਵੋਟ ਬਣਾਉਣ ਤੋਂ ਨਾ ਰਹੇ ਵਾਂਝਾ-ਸਹਾਇਕ ਕਮਿਸ਼ਨਰ

BABITA KALAIR
ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ: ਜ਼ਿਲਾ ਚੋਣ ਅਫਸਰ
ਵੋਟਾਂ ਸਬੰਧੀ ਜਾਣਕਾਰੀ ਲਈ 1950 `ਤੇ ਕੀਤਾ ਜਾਵੇ ਸੰਪਰਕ

ਫਾਜ਼ਿਲਕਾ 12 ਅਕਤੂਬਰ 2021

ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਚੋਣਾਂ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2022 ਦੇ ਆਧਾਰ `ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਕੀਤਾ ਜਾਣਾ ਹੈ।ਇਸ ਦੌਰਾਨ ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਵਿਅਕਤੀ ਦੀ ਵੋਟ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਹੋਰ ਪੜ੍ਹੋ :-ਕੋਵਿਡ ਮਹਾਂਮਾਰੀ ਕਰਕੇ ਮਾਨਸਿਕ ਰੋਗਾਂ ਵਿੱਚ ਹੋ ਰਿਹੈ ਵਾਧਾ : ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ

ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਵੀਪ ਮੁਹਿੰਮ ਤਹਿਤ ਵੋਟ ਬਣਾਉਣ ਅਤੇ ਚੋਣਾਂ ਵਾਲੇ ਦਿਨ ਆਪਣੀ ਕੀਮਤੀ ਵੋਟ ਪਾਉਣ ਪ੍ਰਤੀ ਪੇ੍ਰਰਿਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਗਤੀਵਿਧੀਆਂ ਦੌਰਾਨ ਦੱਸਿਆ ਜਾਵੇ ਕਿ ਜ਼ਿਨ੍ਹਾ ਵਿਅਕਤੀਆਂ ਦੀ ਉਮਰ 18 ਸਾਲ ਪੂਰੀ ਹੋ ਗਈ ਹੈ ਅਤੇ ਅਜੇ ਤੱਕ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਬਿਨੈਕਾਰ ਵੱਲੋਂ ਫਾਰਮ ਨੰਬਰ 7, ਵੋਟਰ ਕਾਰਡ/ਵੋਟਰ ਸੂਚੀ ਵਿਚ ਕਿਸੇ ਕਿਸਮ ਦੀ ਦਰੁੱਸਤੀ ਲਈ ਬਿਨੈਕਾਰ ਵੱਲੋਂ ਦਰੁਸਤੀ ਕਰਵਾਉਣ ਸਬੰਧੀ ਫਾਰਮ ਨੰਬਰ 8 ਅਤੇ ਵਿਧਾਨ ਸਭਾ ਚੋਣ ਹਲਕੇ ਅੰਦਰ ਇਕ ਬੂਥ ਤੋਂ ਦੂਜੇ ਬੂਥ ਵਿਚ ਵੋਟ ਸ਼ਿਫਟ ਕਰਨ ਲਈ ਫਾਰਮ ਨੰਬਰ 8 ਓ ਸਮੇਤ ਦਸਤਾਵੇਜਾਂ ਭਰਿਆ ਜਾਵੇ।

ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਲਈ 1950 ਹੈਲਪਲਾਈਨ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ ਅਤੇ ਆਪਣੀ ਵੋਟ ਜ਼ਰੂਰ ਬਣਵਾਏ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Spread the love