ਨੋਟੀਫਾਈਡ ਏਰੀਆ ’ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ

VISHESH SARANGAL
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ  ਰਾਜ 'ਚ ਸਭ ਤੋਂ ਅੱਗੇ
ਨਵਾਂਸ਼ਹਿਰ, 15 ਨਵੰਬਰ 2021
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ ਲਈ ਉਨਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜਿੰਮੇਵਾਰ ਹੋਣਗੇ। ਇਹ ਹੁਕਮ 20 ਦਸੰਬਰ 2021 ਤੱਕ ਲਾਗੂ ਰਹਿਣਗੇ।
ਫੋਟੋ :-ਸ੍ਰੀ ਵਿਸ਼ੇਸ਼ ਸਾਰੰਗਲ, ਜ਼ਿਲਾ ਮੈਜਿਸਟ੍ਰੇਟ।

ਹੋਰ ਪੜ੍ਹੋ :-ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ 
Spread the love