ਵਾਰਡ ਨੰ: 68 ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਕੀਤੀ ਸੁਰੂਆਤ
ਬੰਗਲਾ ਕਾਲੋਨੀ ਦੀ ਧਰਮਸ਼ਾਲਾ ਲਈ 4 ਲੱਖ ਅਤੇ ਬਾਬਾ ਝੂਲੇ ਲਾਲ ਹਾਲ ਲਈ ਦਿੱਤਾ 1 ਲੱਖ ਰੁਪਏ ਦਾ ਚੈਕ
ਨੋਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
ਅੰਮ੍ਰਿਤਸਰ 5 ਦਸੰਬਰ 2021
ਓਮੀਕਰੋਨ ਵਾਇਰਸ ਤੋ ਘਬਰਾਉਣ ਦੀ ਨਹੀ ਬਲਕਿ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਅਸੀਂ ਇਸ ਵਾਇਰਸ ਤੋ ਬੱਚ ਸਕਦੇ ਹਾਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 68 ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਕੀਤਾ।
ਹੋਰ ਪੜ੍ਹੋ :-ਭੁਵਨੇਸ਼ਵਰ ਵਿਖੇ ਦਿਲਚਸਪੀ ਅਤੇ ਖਿੱਚ ਦਾ ਕੇਂਦਰ ਬਣੀ ਨਾਗਰਿਕ ਸੇਵਾਵਾਂ ਦੀ ਸਪੁਰਦਗੀ ‘ਚ ਜਲੰਧਰ ਦੀ ਜ਼ੀਰੋ ਪੈਂਡੈਂਸੀ
ਸ਼੍ਰੀ ਸੋਨੀ ਨੇ ਦੱਸਿਆ ਕਿ ਪਹਿਲਾਂ ਇਸ ਸੜਕ ਤੇ ਗੰਦਾ ਨਾਲਾ ਸੀ, ਜਿਸ ਨੂੰ ਢੱਕ ਦਿੱਤਾ ਗਿਆ ਹੈ ਅਤੇ ਇਸ ਉਪਰ ਨਵੀ ਸੜਕ ਬਣਾਈ ਜਾ ਰਹੀ ਹੈ ਅਤੇ ਨਵਾਂ ਸੀਵਰੇਜ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਆਲੇ ਦੁਆਲੇ ਨਵੀਆਂ ਲਾਇਟਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਸ਼੍ਰੀ ਸੋਨੀ ਨੇ ਬੰਗਲਾ ਕਾਲੋਨੀ ਦੀ ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਬਾਬਾ ਝੂਲੇ ਲਾਲ ਦੇ ਹਾਲ ਦੀ ਮੁਰਮੰਤ ਲਈ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਸ਼੍ਰੀ ਸੋਨੀ ਵਲੋ ਮੌਕੇ ਤੇ ਹੀ ਇਲਾਕੇ ਦਾ ਦੋਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸ਼੍ਰੀ ਸੋਨੀ ਨੇ ਮੌਕੇ ਤੇ ਹਾਜ਼ਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਜ਼ਲਦ ਹੀ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਸ਼੍ਰੀ ਸੋਨੀ ਨੇ ਨੋਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਖੇਡਾਂ ਵੱਲ ਵੀ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਲਈ ਅਤਿ ਜ਼ਰੂਰੀ ਹਨ ਅਤੇ ਖੇਡਾਂ ਦੋਰਾਨ ਨੌਜਵਾਨਾਂ ਵਿਚ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ।
ਪੇੇੈ੍ਰਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਕਿਹਾ ਕਿ ਕੇਜਰੀਵਾਲ ਵਲੋ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਪਹਿਲਾ ਹੀ ਪੂਰੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਬਜ਼ਰੁਗਾਂ ਦੀ ਪੈਨਸ਼ਨ ਰਾਸ਼ੀ ਨੂੰ ਵਧਾ ਕੇ 1500/-ਰੁਪਏ ਪ੍ਰਤੀ ਮਹੀਨਾ, 2 ਕਿਲੋਵਾਟ ਤੱਕ ਬਿਜਲੀ ਦੇ ਬਕਾਏ ਮੁਆਫ, ਅਸ਼ੀਰਵਾਦ ਸ਼ਗਨ ਸਕੀਮ ਦੀ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ, ਹੁਨਰਮੰਦ ਕਾਮਿਆਂ ਦੀ ਉਜਰਤਾਂ ਵਿਚ ਵਾਧਾ, 3/-ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਆਦਿ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾ ਦਾ ਨਿਪਟਾਰਾ ਕੀਤਾ ਹੈ ਅਤੇ ਸਾਲ 2022 ਵਿਚ ਮੁੜ ਸਾਡੀ ਸਰਕਾਰ ਸੱਤਾ ਵਿਚ ਆਵੇਗੀ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ, ਕੋਸਲਰ ਵਿਕਾਸ ਸੋਨੀ, ਕੋਸਲਰ ਤਾਹਿਰ ਸ਼ਾਹ, ਸ: ਪਰਮਜੀਤ ਸਿੰਘ ਚੋਪੜਾ,ਸ਼੍ਰੀ ਰਵੀ ਕਾਂਤ,ਐਕਸੀਅਨ ਸ: ਸੰਦੀਪ ਸਿੰਘ,ਐਕਸੀਅਨ ਸ਼੍ਰੀ ਅਸ਼ਵਨੀ ਕੁਮਾਰ,ਬਾਬਾ ਸਲੀਮ ਪਹਿਲਵਾਨ, ਸ਼੍ਰੀ ਰਾਮਪਾਲ, ਸ਼੍ਰੀ ਯੁਧਵੀਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।