ਸੋਨੀ ਵੱਲੋਂ ਓਮੀਕਰੋਨ ਦੇ ਮੱਦੇਨਜਰ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

OP SONI
ਸੋਨੀ ਵੱਲੋਂ ਓਮੀਕਰੋਨ ਦੇ ਮੱਦੇਨਜਰ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਸੂਬੇ ਦੀ 80 ਫ਼ੀਸਦੀ ਆਬਾਦੀ ਨੂੰ ਪਹਿਲੀ ਅਤੇ 38 ਫ਼ੀਸਦੀ ਨੂੰ ਦੂਜੀ ਖੁਰਾਕ ਲੱਗੀ
ਲੋੜਵੰਦ ਪਰਿਵਾਰਾਂ ਨੂੰ ਕੀਤੀ ਰਾਸ਼ਨ ਦੀ ਵੰਡ

ਅੰਮ੍ਰਿਤਸਰ, 11 ਦਸੰਬਰ  2021

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਬਚਤ ਭਵਨ ਵਿਖੇ ਭਾਟੀਆ ਬਰਾਦਰੀ ਵੱਲੋਂ ਕਰਵਾਏ ਰਾਸ਼ਨ ਵੰਡ ਸਮਾਗਮ ਮੌਕੇ ਬੋਲਦੇ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਦੀ ਸਲਾਮਤੀ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਲਈ ਲੋਕ ਸਿਹਤ ਵਿਭਾਗ ਦਾ ਸਾਥ ਦੇਣ,  ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ।

ਹੋਰ ਪੜ੍ਹੋ :-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚੋਂ ਲੁੱਟ ਤੰਤਰ ਨੂੰ ਕਰੇਗੀ ਖ਼ਤਮ: ਸਤਿੰਦਰ ਜੈਨ

ਉਨ੍ਹਾਂ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜÇਲਿ੍ਹਆਂ ਲਈ ਆਰਟੀਪੀਸੀਆਰ ਲੈਬਾਂਪੈਡੀਐਟਿ੍ਰਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜਾਂ ਲਈ ਦਵਾਈਆਂ ਦਾ ਢੁਕਵਾਂ ਸਟਾਕ ਸ਼ਾਮਲ ਹੈ।

ਨਵੇਂ ਰੂਪ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਜਾਹਰ ਕਰਦਿਆਂ ਉਪ ਮੁੱਖ ਮੰਤਰੀ ਨੇ ਸਪੱਸਟ ਤੌਰ ਤੇ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਭਾਟੀਆ ਬਰਾਦਰੀ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ।

 ਲੰਮੇਂ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦੇ ਆ ਰਹੇ ਭਾਟੀਆ ਵੈਲਫੇਅਰ ਆਰਗੋਨਾਈਜੇਸ਼ਨ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਵਿੱਚ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸ੍ਰੀ ਸੋਨੀ ਨੇ ਭਾਟੀਆ ਭਲਾਈ ਸੰਸਥਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਭਾਟੀਆ ਭਲਾਈ ਸੰਸਥਾ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਪ ਪ੍ਰਧਾਨ ਜਤਿੰਦਰ ਸਿੰਘ ਮੋਤੀ ਭਾਟੀਆਪ੍ਰੈਸ ਸਕੱਤਰ ਗਿੰਨੀ ਭਾਟੀਆਜਨਰਲ ਸੈਕਟਰੀ ਕੰਵਲਜੀਤ ਸਿੰਘ ਭਾਟੀਆਪਰਮਜੀਤ ਸਿੰਘ ਚੋਪੜਾਰਾਕੇਸ਼ ਭਾਟੀਆ ਵਿੱਤ ਸਕੱਤਰਬਚਿੱਤਰ ਸਿੰਘ ਭਾਟੀਆ ਸੀਨੀਅਰ ਮੀਤ ਪ੍ਰਧਾਨਸੁਰਿੰਦਰ ਭਾਟੀਆ ਮੀਤ ਪ੍ਰਧਾਨਗਿੰਨੀ ਭਾਟੀਆਸੰਜੀਵ ਭਾਟੀਆ ਸੀਨੀਅਰ ਮੀਤ ਪ੍ਰਧਾਨਗਗਨ ਭਾਟੀਆ ਸੀਨੀਅਰ ਮੀਤ ਪ੍ਰਧਾਨਵਿਜੇ ਕੁਮਾਰ ਭਾਟੀਆਹਰੀ ਕਿ੍ਰਸ਼ਨ ਭਾਟੀਆਸ਼ਾਮ ਸੁੰਦਰ ਭਾਟੀਆ ਆਦਿ ਹਾਜਰ ਸਨ।   

Spread the love