ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਗੈਰਕਾਨੂੰਨੀ ਟੂਰਿਸਟ ਬੱਸਾਂ ‘ਤੇ ਹੋਈ ਕਾਰਵਾਈ

ਗੈਰਕਾਨੂੰਨੀ
ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਗੈਰਕਾਨੂੰਨੀ ਟੂਰਿਸਟ ਬੱਸਾਂ 'ਤੇ ਹੋਈ ਕਾਰਵਾਈ
40 ਬੱਸਾਂ ਨੂੰ ਲਿਆ ਕਬਜ਼ੇ ‘ਚ
ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਖਤਮ ਹੋਣ ਦੀ ਸ਼ੁਰੂਆਤ ਹੋਈ ਹੈ – ਅਮਰਿੰਦਰ ਸਿੰਘ ਰਾਜਾ ਵੜਿੰਗ

ਲੁਧਿਆਣਾ, 3 ਅਕਤੂਬਰ 2021

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ ਅਤੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ ਗੈਰਕਨੂੰਨੀ ਬੱਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।

ਹੋਰ ਪੜ੍ਹੋ :-ਸਰਕਾਰ ਵੱਲੋਂ ਫੁਹਾਰਾ/ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੀ ਪੇਸ਼ਕਸ

ਟਰਾਂਸਪੋਰਟ ਮੰਤਰੀ ਜਿਨ੍ਹਾਂ ਨੇ ਅੱਜ ਸਵੇਰੇ ਹੀ ਬੱਸ ਸਟੈਂਡ ‘ਤੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਸੀ ਉਹ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਦੇ ਨਾਲ ਪੀਐਮਆਈਡੀਬੀ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਟਿੱਕਾ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਬਾਲਸੂਬਰਾਮਨੀਅਮ, ਸਕੱਤਰ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਕਈ ਹੋਰ ਵੀ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਅੰਤ ਦੀ ਸ਼ੁਰੂਆਤ ਹੋ ਗਈ ਹੈ ਅਤੇ ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ ਬਿਨਾਂ ਪਰਮਿਟ ਅਤੇ ਟੈਕਸ ਚੋਰੀ ਕਰਨ ਵਾਲੀ ਹਰ ਬੱਸ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਰਾਜ ਵਿੱਚ ਬੱਸਾਂ ਦੇ ਗੈਰਕਨੂੰਨੀ ਸੰਚਾਲਨ ਵਿਰੁੱਧ ਕਾਰਵਾਈ ਸ਼ੁਰੂ ਕਰਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਟਰਾਂਸਪੋਰਟਰਾਂ ਦੀ ਮਦਦ ਕਰਦੇ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਸੇ ਤੋਂ ਪ੍ਰਭਾਵਿਤ ਹੋਏ ਬਗੈਰ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਟਰਾਂਸਪੋਰਟ ਖੇਤਰ ਵਿੱਚ ਡਿਫਾਲਟਰਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ।

ਇਸ ਰਿਪੋਰਟ ਦੇ ਭਰਨ ਤੱਕ ਅਧਿਕਾਰੀ ਅਜੇ ਵੀ ਮੌਕੇ ‘ਤੇ ਮੌਜੂਦ ਸਨ ਅਤੇ ਹੋਰ ਬੱਸਾਂ ਨੂੰ ਜ਼ਬਤ ਕੀਤੇ ਜਾਣ ਦੀ ਉਮੀਦ ਹੈ।
ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ ਜੀ

Spread the love