ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

ਕ੍ਰਿਸ਼ੀ ਵਿਗਿਆਨ ਕੇਂਦਰ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ
ਪਿੰਡ ਕੁੱਥਾਖੇੜੀ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 4 ਅਕਤੂਬਰ 2021

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਪਿੰਡ ਕੁੱਥਾਖੇੜੀ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ। ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨਿਅਰਿੰਗ) ਡਾ. ਗੁਰਨਾਜ਼ ਸਿੰਘ ਗਿੱਲ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ।

ਹੋਰ ਪੜ੍ਹੋ :-ਜ਼ਿਲ੍ਹੇ ਵਿਚ ਇਕ ਦਿਨ ਵਿਚ ਰੀਕਾਰਡ 20 ਹਜ਼ਾਰ ਤੋਂ ਵੱਧ ਲੋਕਾਂ ਦਾ ਕੋਵਿਡ ਟੀਕਾਕਰਨ : ਸਿਵਲ ਸਰਜਨ

ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ।

ਇਸ ਮੌਕੇ ਅਗਾਂਹਵਧੂ ਕਿਸਾਨ ਸ. ਹਰਦੀਪ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਸਾਰੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪਰਾਲੀ ਨੂੰ ਸੰਭਾਲਣ ਲਈ ਭਰਵਾਂ ਹੁੰਗਾਰਾ ਭਰਿਆ। ਅਵਤਾਰ ਸਿੰਘ ਨੇ ਆਏ ਹੋਏ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਕੈਪਸ਼ਨ : ਪਿੰਡ ਕੁੱਥਾਖੇੜੀ ਵਿਖੇ ਮਾਹਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦੇ ਹੋਏ।

Spread the love