ਪ੍ਰੀ-ਪ੍ਰਾਇਮਰੀ ਜਮਾਤਾ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਜਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਲਗਾਈ ਗਈ ਇੱਕ ਰੋਜਾ ਵਰਕਸ਼ਾਪ

ਰੂਪਨਰਗ 27 ਮਈ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਡੀ.ਜੀ.ਐਸ.ਸੀ. ਪੰਜਾਬ ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਦੇ ਦੇਖ-ਰੇਖ ਹੇਠ ਜਿਲ੍ਹਾ ਰੂਪਨਗਰ ਦੇ ਦਸ ਬਲਾਕਾਂ ਦੇ 550 ਸਰਕਾਰ ਪ੍ਰਾਇਮਰੀ ਸਕੂਲਾਂ ਅਤੇ ਦੋ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜਾ ਵਰਕਸ਼ਾਪ ਲਗਾਈ ਗਈ। ਇਸ ਸਬੰਧੀ ਪੜ੍ਹੋ-ਪੰਜਾਬ ਟੀਮ ਦੇ ਜਿਲ੍ਹਾ ਕੁਆਰਡੀਨੇਟਰ ਰਵਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਮਾਵਾਂ ਨੂੰ ਵਿਦਿਆਰਥੀਆਂ ਦੀ ਸਕੂਲੀ ਸਿੱਖਿਆ ਵਿੱਚ ਉਹਨਾ ਦੀ ਭੂਮਿਕਾ ਅਤੇ ਯੋਗਦਾਨ, ਸਮਾਜਿਕ ਮਾਨਸਿਕ, ਸਰੀਰਕ, ਵਿਦਿਅੱਕ, ਨੈਤਿਕ ਅਤੇ ਸਰਵ-ਪੱਖੀ ਵਿਕਾਸ ਵਿੱਚ ਮਾਵਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ।ਸਕੂਲਾਂ ਵਿੱਚ ਮਾਵਾਂ ਨੂੰ ਹੱਥੀ ਤਿਆਰ ਸਹਾਇਕ ਸਕੂਲ ਸਮੱਗਰੀ ਸਬੰਧੀ ਵੀ ਸਿਖਲਾਈ ਦਿੱਤੀ ਗਈ। ਇਸ ਤੋਂ ਬਿਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਦੀਆਂ ਤਿਆਰੀ ਦੌਰਾਨ ਵਿਦਿਆਰਥੀਆਂ ਵਲੋਂ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਇਸ ਦੇ ਨਾਲ ਹੀ ਅਧਿਆਪਕਾਂ ਅਤੇ ਮਾਪਿਆ ਵਿਚਕਾਰ ਆਪਸੀ ਤਾਲਮੇਲ ਲਿਆਉਣ ਲਈ ਵੀ ਇਹ ਵਰਕਸ਼ਾਪ ਨਿਰਨਾਇਕ ਭੂਮਿਕਾ ਨਿਭਾ ਰਹੀ ਹੈ।ਇਸ ਮੌਕੇ ਬਲਾਕ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਤਖਤਗੜ੍ਹ, ਨੰਗਲ, ਝੱਜ, ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਸਲੋਰਾ, ਰੂਪਨਗਰ-2 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਤੋਂ ਇਲਾਵਾ ਸਰਕਾਰੀ ਅਦਰਸ਼ ਸਕੂਲ ਲੋਧੀਪੁਰ ਅਤੇ ਸਪੈਸ਼ਲ ਸਕੂਲ ਨੰਗਲ ਦੇ ਅਧਿਆਪਕ ਵੀ ਹਾਜਰ ਸਨ।

 

ਹੋਰ ਪੜ੍ਹੋ :- ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਵਿਖੇ ਕਰਵਾਇਆ ਟੈਲੈਂਟ ਫਾਇੰਡ ਪ੍ਰੋਗਰਾਮ

Spread the love