ਰੂਪਨਗਰ, 23 ਜਨਵਰੀ 2022
ਜਿਲ੍ਹਾ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਕੌਵਿਡ-19 ਮਾਹਮਾਰੀ ਦੇ ਚਲਦਿਆਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਡਿਜ਼ੀਟਲ ਪਲੈਟ ਫਾਰਮ ਅਤੇ ਆਫ਼ਲਾਈਨ ਮਾਧਿਅਮ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਜਗਰੂਕਤਾ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਫ਼ੈਲਾਉਣ ਲਈ ਹੈਸ਼ਟੈਗਜ਼ ਜਿਵੇਂ ਕਿ #ਦਾਸੀਈਓਪੰਜਾਬ (#ਠਹੲਛਓੌਫੁਨਜੳਬ), #ਦਾਪੰਜਾਬਵੋਟਸ2022 (#ਫੁਨਜੳਬੜੋਟੲਸ2022) ਰਾਜ ਚੋਣ ਕਮਿਸ਼ਨ ਦੀ ਮਦਦ ਲਈ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਖਾਸ ਕਰਕੇ ਪਹਿਲੀ ਵਾਰ ਵੋਟਰ ਬਣੇ ਵਿਦਿਆਰਥੀਆਂ ਦੇ ਲੇਖ ਲਿਖਣ, ਸਲੋਗਨ ਲਿਖਣ ਅਤੇ ਪੋਸਟਰ ਡਿਸਾਇਨਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਸਬੰਧੀ ਸਹੁੰ ਵੀ ਚੁਕਾਈ ਜਾ ਰਹੀ ਹੈ। ਵਿਦਿਆਰਥੀਆਂ ਦੇ ਇਹ ਮੁਕਾਬਲੇ ਆਨ ਲਾਈਨ ਕਰਵਾਏ ਜਾ ਰਹੇ ਹਨ।
ਹੋਰ ਪੜ੍ਹੋ :-ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਸੰਦੀਪ ਹੰਸ
ਸੋਨਾਲੀ ਗਿਰਿ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵਿਦਿਆਰਥੀਆਂ ਵਲੋਂ ਆਪਣੇ ਸਾਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਾਰੇ ਵੋਟਰ ਆਪਣੇ ਪਰਿਵਾਰ ਸਮੇਤ 20 ਫ਼ਰਵਰੀ ਨੂੰ ਬੂਥ ਤੇ ਜਾ ਕੇ ਵੋਟ ਪਾਉਣ। ਜਿਲ੍ਹੇ ਦੇ ਸਵੀਪ ਦਿਵਿਆਂਗਜਨ ਆਈਕਨ ਪ੍ਰੋ. ਜਤਿੰਦਰਕੁਮਾਰ, ਟ੍ਰਾਂਸਜੈਂਡਰ ਆਈਕਨ ਮਹੰਤ ਮੰਨਾ ਅਤੇ ਰਾਈਫ਼ਲ ਸ਼ੂਟਰ ਜੈਸਮੀਨ ਕੌਰ ਵਲੋਂ ਵੀ ਆਮ ਜਨਤਾ ਨੂੰ ਆਪਣੀ ਵੋਟ ਬਣਾਉਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਗਰੁੱਪਾਂ ਵਲੋਂ ਵੀ ਘਰ-ਘਰ ਜਾ ਕੇ ਸਮੂਹ ਵੋਟਰਾਂ ਖਾਸ ਕਰ ਦਿਵਿਆਂਗਜ਼ਨ, 80 ਸਾਲ ਤੋਂ ਵੱਧ ਉਮਰ, ਟ੍ਰਾਂਸਜੈਂਡਰ, ਪਹਿਲੀ ਵਾਰ ਬਣੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਲਈ ਜੋ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਉਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ। ਜਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਕੌਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਡਿਜ਼ਿਟਲ ਮੀਡੀਆ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਵੋਟਰਾਂ ਨੂੰ ਸੀ-ਵਿਜ਼ਿਲ ਐਪ, 1950 ਹੈਲਪਲਾਈਨ, ਦਿਵਿਆਂਗਜ਼ਨ ਲਈ ਪੀ.ਡਬਲਿਯੂ.ਡੀ. ਐਪ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।