ਪੰਜਾਬ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣ ਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ਤੇ ਪਾਬੰਦੀ ਲਗਾੳਣ ਦੇ ਹੁਕਮ -ਡਿਪਟੀ ਕਮਿਸ਼ਨਰ

KULWANT SINGH DC
ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

ਤਾਰਨ ਤਾਰਨ 26 ਸਤੰਬਰ 2021

ਜ਼ਿਲਾ ਮੈਜਿਸਟਰੇਟ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ  ਜ਼ਿਲਾ ਤਰਨ ਤਾਰਨ ਦੀ ਹਦੂਦ ਵਿੱਚ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

 ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋ ਪੰਜਾਬ ਦੇ ਸਮੂਹ ਸ਼ਹਿਰਾਂ ਵਿਚ ਦੁਕਾਨਾਂ ਵਪਾਰਕ ਅਦਾਰਿਆਂ ਨੂੰ ਬੰਦ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੰਜਾਬ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣ ਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ਤੇ ਪਾਬੰਦੀ ਲਗਾੳਣ ਦੇ ਹੁਕਮ 27 ਸਤੰਬਰ  ਨੂੰ ਲਾਗੂ ਰਹਿਣਗੇ।

Spread the love