ਜੁਆਇੰਟ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਹੋਰ ਪੜ੍ਹੋ :-ਸਿਵਲ ਸਰਜਨ ਲੁਧਿਆਣਾ ਵੱਲੋਂ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਆਯੋਜਿਤ
ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਆਮ ਦੁਕਾਨਕਾਰਾਂ ਵਲੋ ਬਿਨ੍ਹਾ ਆਈ.ਐਸ.ਆਈ. ਮਾਰਕਾ ਹੈਲਮੇਟ ਅਣ-ਅਧਿਕਾਰਤ ਤੋਰ *ਤੇ ਵੇਚੇ ਜਾਦੇ ਹਨ ਜੋ ਕਿ ਕਿਸੇ ਵੀ ਅਣਸੁਖਾਵੀ ਘਟਨਾ ਸਮੇ ਤੁਰੰਤ ਟੁੱਟ ਜਾਦੇ ਹਨ ਜਿਸ ਕਾਰਨ ਵਹੀਕਲ ਚਾਲਕ ਸਖਤ ਜਖਮੀ ਹੋ ਜਾਂਦਾ ਹੈ ਜਾਂ ਉਸਦੀ ਮੌਤ ਹੋ ਜਾਂਦੀ ਹੈ। ਇਸ ਤੋਂ ਇਲਾਵਾ ਆਈ.ਐਸ.ਆਈ. ਮਾਰਕਾ ਦੀ ਦੁਰਵਰਤੋ ਕਰਕੇ ਆਮ ਜਨਤਾ ਦੀ ਜਾਨ ਮਾਲ ਅਤੇ ਸੁਰੱਖਿਆ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤਰਾਂ ਦੀਆਂ ਅਣ-ਅਧਿਕਾਰਤ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨਿਯਮਾਂ ਅਨੁਸਾਰ ਰੋਕਿਆ ਜਾਣਾ ਪਬਲਿਕ ਹਿੱਤ ਅਤੇ ਸੁਰੱਖਿਆ ਵਿਚ ਅਤਿ ਜਰੂਰੀ ਹੈ। ਇਸ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਕਾਰਾ ਵਲੋ ਬਿਨ੍ਹਾ ਆਈ.ਐਸ.ਆਈ. ਮਾਰਕਾ ਹੈਲਮੇਟ ਅਣ-ਅਧਿਕਾਰਤ ਤੋਰ ਤੇ ਵੇਚਣ *ਤੇ ਪਾਬੰਦੀ ਲਗਾਈ ਹੈ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਥ੍ਰੀਵੀਲਰ ਚਾਲਕਾਂ ਦੁਆਰਾਂ ਕੰਪਨੀ ਵੱਲੋਂ ਨਿਰਧਾਰਿਤ ਪੈਮਾਨੇ ਅਨੁਸਾਰ ਤਿਆਰ ਕੀਤੇ ਗਏ ਥ੍ਰੀਵਹੀਲਰ ਦੀ ਪਿਛਲੀ/ਚਾਲਕ ਸੀਟ ਨੂੰ ਮੋਡੀਫਾਈ ਕਰਵਾ ਕੇ ਡਰਾਈਵਰ ਸੀਟ ਦੇ ਦੋਨੋਂ ਪਾਸੇ ਅਤੇ ਪਿਛਲੇ ਵਾਧੂ ਸਵਾਰੀਆਂ ਬਿਠਾਉਣ ਲਈ ਜਗ੍ਹਾ ਤਿਆਰ ਕਰ ਲੈਂਦੇ ਹਨ। ਥ੍ਰੀਵਹੀਲਰ ਚਾਲਕ ਦੇ ਦੋਨੇ ਪਾਸੇ ਸਵਾਰੀਆਂ ਬੈਠਣ ਨਾਲ ਥ੍ਰੀ-ਵਹੀਲਰ ਚਾਲਕ ਪਿੱਛੇ ਤੋਂ ਆਉਂਦੇ ਕੋਈ ਵੀ ਵਹੀਕਲ ਨੂੰ ਦੇਖਣ ਤੋਂ ਅਸਮਰੱਥ ਹੋ ਜਾਂਦਾ ਹੈ। ਇਸ ਤੋਂ ਇਲਾਵਾ ਮੋਟਰਸਾਇਕਲ, ਮੋਪਿਡ ਅਤੇ ਆਟੋ ਰਿਕਸ਼ਾ ਨੂੰ ਮੋਡੀਫਾਈੇ/ਜੁਗਾੜੂ ਇੰਜਨ ਲਗਾਕੇ ਰੇਹੜ੍ਹਾ ਤਿਆਰ ਕਰਕੇ ਭਾਰ ਢੋਣ, ਸਬਜ਼ੀ, ਫਰੂਟ ਅਤੇ ਕੂੜਾ ਕਰਕਟ ਵਗੈਰਾ ਲਈ ਵਰਤਿਆ ਜਾਂਦਾ ਹੈ। ਜਿਨ੍ਹਾਂ ਦਾ ਕੋਈ ਰਜਿਸਟ੍ਰੇਸ਼ਨ ਨੰਬਰ ਨਹੀਂ ਹੁੰਦਾ ਹੈ। ਅਜਿਹੇ ਜੁਗਾੜੂ ਵਹੀਕਲਾਂ ਵੱਲੋਂ ਅਕਸਰ ਟਰੈਫਿਕ ਜਾਮ ਦੀ ਸਮੱਸਿਆ ਪੈਦਾ ਕੀਤੀ ਜਾਂਦੀ ਹੈ ਜਿਸ ਕਾਰਨ ਟਰੈਫਿਕ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਅਤੇ ਸੜਕੀ ਦੁਰਘਟਨਾ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ।
ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਜਦੋਂ ਪੁਰਾਣੇ ਵਾਹਨਾਂ ਦੀ ਖਰੀਦ ਵੇਚ ਕੀਤੀ ਜਾਂਦੀ ਹੈ ਤਾਂ ਖਰੀਦਣ ਵਾਲੇ ਵਿਅਕਤੀ ਵੱਲੋਂ ਨਿਯਮਾਂ ਮੁਤਾਬਿਕ ਵਾਹਨ ਆਪਣੇ ਨਾਮ ਨਹੀਂ ਕਰਵਾਏ ਜਾਂਦੇ, ਜਿਸ ਕਾਰਨ ਅਪਰਾਧੀ ਕਿਸਮ ਦੇ ਲੋਕਾਂ ਵੱਲੋਂ ਅਜਿਹੇ ਵਾਹਨ ਖਰੀਦ ਕੇ ਅਪਰਾਧਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਲੁਧਿਆਣਾ ਦੇ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ ਨੇ ਪੁਰਾਣੇ ਖਰੀਦੇ ਵਾਹਨਾਂ ਦੀ ਰਜਿਸਟਰੇਸ਼ਨ ਮੋਟਰ ਵਹੀਕਲ ਐਕਟ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਤਬਦੀਲ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ। ਸ੍ਰੀ ਐਲਨਚੇਜ਼ੀਅਨ ਨੇ ਕਿਹਾ ਕਿ ਖਰੀਦ ਕੀਤੇ ਵਾਹਨਾਂ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਮ ਕਰਾਉਣੀ ਜ਼ਰੂਰੀ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਪਹਿਲੇ ਮਾਲਕ ਵੱਲੋਂ ਵੇਚਣ ਉਪਰੰਤ ਵਾਹਨ ਅੱਗੇ ਤੋਂ ਅੱਗੇ ਰਜਿਸਟ੍ਰੇਸ਼ਨ ਰਾਹੀਂ ਤਬਦੀਲ ਨਹੀਂ ਕੀਤੇ ਹੋਏ ਸਨ। ਇਸ ਤੋਂ ਇਲਾਵਾ ਵਾਹਨਾਂ ਦੀਆਂ ਨੰਬਰ ਪਲੇਟਾਂ ਵੀ ਰੂਲਜ਼ ਅਨੁਸਾਰ ਤਿਆਰ ਕਰਾਉਣ ਦਾ ਹੁਕਮ ਪਾਸ ਕੀਤਾ ਗਿਆ ਹੈ। ਬਿਨ੍ਹਾ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਨਾ ਪੜਨਯੋਗ ਨੰਬਰ ਪਲੇਟਾਂ ਵਾਲੇ ਵਾਹਨਾਂ ਨੂੰ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ :-ਪਰਲਜ ਅਤੇ ਹੋਰ ਚਿੰਟ ਫੰਡ ਘੋਟਾਲਿਆਂ ਦੇ ਪੀੜਤਾਂ ਦੀ ਪਾਈ- ਪਾਈ ਵਾਪਸ ਕਰਵਾ ਕੇ ਰਹੇਗੀ ‘ਆਪ’ : ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਪੁਲਿਸ ਕਮਿਸ਼ਨਰੇਟ ਦੇ ਏਰੀਆ ਵਿੱਚ ਖਤਰਨਾਕ ਡੋਰਾਂ ਦੀ ਵਿਕਰੀ, ਖ੍ਰੀਦ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆ ਚਾਈਨਾ ਮੇਡ ਜਾਂ ਹੋਰ ਡੋਰਾਂ ਜੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ), ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮਾੜੀ ਘਟਨਾ ਵਾਪਰ ਸਕਦੀ ਹੈ। ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਇਸ ਤੋਂ ਇਲਾਵਾ ਜੁਆਇੰਟ ਪੁਲਿਸ ਕਮਿਸ਼ਨਰ ਵੱਲੋਂ ਆਰਮੀ ਦੀਆਂ ਵਰਦੀਆ ਵੇਚਣ ਵਾਲੇ ਦੁਕਾਨਦਾਰਾ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਉਨਾ ਪਾਸ ਕਿਸੇ ਕਿਸਮ ਦੀ ਵਰਦੀ ਦਾ ਸਾਜੋ ਸਮਾਨ ਖਰੀਦ ਕਰਨ ਲਈ ਆਉਦਾ ਹੈ, ਤਾ ਉਸ ਨੂੰ ਵੇਚਿਆ ਗਿਆ ਸਮਾਨ ਦਾ ਇੰਦਰਾਜ ਇਕ ਰਜਿਸਟਰ ਵਿਚ ਕੀਤਾ ਜਾਵੇ ਅਤੇ ਖਰੀਦ ਕਰਨ ਵਾਲੇ ਵਿਅਕਤੀ ਦਾ ਆਈ.ਡੀ.ਕਾਰਡ, ਮੋਬਾਇਲ ਨੰਬਰ ਅਤੇ ਰਿਹਾਇਸੀ ਐਡਰੈਸ ਦਾ ਵੀ ਰਜਿਸਟਰ ਵਿਚ ਇੰਦਰਾਜ ਕੀਤਾ ਜਾਵੇ। ਇਸ ਤੋਂ ਇਲਾਵਾ ਹਰ ਦੁਕਾਨਦਾਰ ਇਕ ਮਹੀਨੇ ਦੋਰਾਨ ਵੇਚੇ ਗਏ ਵਰਦੀ ਦੇ ਸਾਜੋ ਸਮਾਨ ਦੀ ਰਿਪੋਰਟ ਸਬੰਧਤ ਪੁਲਿਸ ਸਟੇਸਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਅਜਿਹਾ ਹਰ ਦੁਕਾਨਦਾਰ ਮਾਹਵਾਰੀ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਮੇਨਟੇਨ ਕਰੇਗਾ ਜੋ ਦਰੂਸ਼ਤ ਨਾ ਹੋਣ ਦੀ ਸੂਰਤ ਵਿਚ ਜਿੰਮੇਵਾਰ ਹੋਵੇਗਾ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਪ੍ਰਾਈਵੇਟ ਵਾਹਨਾ ਤੇ ਅਣ-ਅਧਿਕਾਰਤ ਤੋਰ ਤੇ ਪੁਲਿਸ, ਆਰਮੀ, ਵੀ.ਆਈ.ਪੀ, ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾ ਦੇ ਨਾਮ ਦਾ ਲੋਗੋ ਆਪਣੀਆ ਗੱਡੀਆਂ ਤੇ ਲਗਾਉਣ ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।
ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਸਥਿਤ ਸਮੂਹ ਹੋਟਲਾਂ/ਧਰਮਸ਼ਾਲਾ/ਸਰਾਂ/ਪੀ.ਜੀ/ਪ੍ਰਬੰਧਕਾ/ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜਦੋ ਵੀ ਕਿਸੇ ਵਿਅਕਤੀ ਨੇ ਰਾਤ ਦੇ ਸਮੇ ਉਨਾਂ ਦੇ ਹੋਟਲ/ਧਰਮਸ਼ਾਲਾ/ਸਰਾਂ/ ਪੀ.ਜੀ ਵਿਚ ਠਹਿਰਣਾ ਹੋਵੇ ਤਾ ਉਸ ਵਿਅਕਤੀ ਦਾ ਮੁਕੰਮਲ ਵੇਰਵਾ, ਡਰਾਇਵਿੰਗ ਲਾਇਸੰਸ, ਆਧਾਰ ਕਾਰਡ ਅਤੇ ਸ਼ਨਾਖਤੀ ਸਬੂਤ ਆਦਿ ਹਾਸਲ ਕਰਕੇ ਸਬੰਧਤ ਰਜਿਸਟਰ ਵਿੱਚ ਇੰਦਰਾਜ ਕੀਤਾ ਜਾਵੇਗਾ ਜਿਸ ਤੋ ਉਸ ਦੀ ਪਹਿਚਾਣ ਨੂੰ ਯਕੀਨੀ ਬਣਾਇਆ ਜਾ ਸਕੇ। ਉਪਰੋਕਤ ਦਸਤਾਵੇਜ ਨਾ ਹੋਣ ਦੀ ਸੂਰਤ ਵਿੱਚ ਠਹਿਰਨ ਲਈ ਕਮਰਾ ਨਾ ਦਿੱਤਾ ਜਾਵੇ। ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਹੋਟਲਾਂ/ ਧਰਮਸ਼ਾਲਾ/ਸਰਾਂ/ਪੀ.ਜੀ ਦੇ ਪ੍ਰਬੰਧਕ/ਮਾਲਕ ਖੁੱਦ ਜਿੰਮੇਵਾਰ ਹੋਵੇਗਾ।
ਕਮਿਸ਼ਨਰੇਟ ਲੁਧਿਆਣਾ ਅੰਦਰ ਬੁਲੇਟ ਮੋਟਰਸਾਇਕਲ ਦੇ ਸਾਈਲੈਂਸਰ ਬਦਲ ਕੇ ਪਟਾਕੇ ਮਾਰ ਕੇ ਧੁਨੀ ਪ੍ਰਦੂਸ਼ਣ ਕੀਤਾ ਜਾ ਰਿਹਾ ਹੈ। ਜਿਸ ਨਾਲ ਮਨੁੱਖੀ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਬਿਰਧ ਵਿਅਕਤੀ ਇਸ ਤਰ੍ਹਾ ਕਰਨ ਨਾਲ ਘਬਰਾਹਟ ਮਹਿਸੂਸ ਕਰਦੇ ਹਨ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਨ੍ਹਾਂ ਬੁਲਟ ਮੋਟਰਸਾਇਕਲ ਚਾਲਕਾਂ ਅਤੇ ਸਾਈਲੈਂਸਰ ਬਦਲਣ/ਵੇਚਣ ਵਾਲੇ ਦੁਕਾਨਦਾਰਾਂ ਖਿਲਾਫ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਦੀ ਸਖ਼ਤ ਜ਼ਰੂਰਤ ਹੈ। ਪੁਲਿਸ ਕਮਿਸ਼ਨਰੇਟ ਲੁਧਿਆਣੇ ਦੇ ਏਰੀਏ ਅੰਦਰ ਬੁਲੇਟ ਮੋਟਰਸਾਇਕਲ ਦੇ ਸਾਈਲੈਂਸਰ ਬਦਲ ਕੇ ਪਟਾਕੇ ਮਾਰਨ ਵਾਲੇ ਚਾਲਕਾਂ ਅਤੇ ਸਾਇਲੈਂਸਰ ਬਦਲਣ ਵੇਚਣ ਤੇ ਪਾਬੰਦੀ ਲਗਾਈ ਹੈ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲ੍ਹੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ ਤੇ ਪਾਬੰਦੀ ਲਗਾ ਦਿੱਤੀ ਹੈ। ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜਕ ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।
ਇੱਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਰਹਿੰਦੇ ਆਮ ਲੋਕਾਂ, ਮਕਾਨ ਮਾਲਕਾਂ, ਮਕਾਨਾਂ ਉੱਪਰ ਕਾਬਜ਼ ਵਿਅਕਤੀਆਂ, ਫੈਕਟਰੀਆਂ ਦੇ ਮਾਲਕਾਂ, ਵਿਦਿਅਕ ਅਦਾਰਿਆਂ, ਵੱਖ-ਵੱਖ ਵਿੱਤੀ ਅਦਾਰਿਆਂ ਦੇ ਮਾਲਕਾਂ ਅਤੇ ਸੁਰੱਖਿਆ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਕਰ, ਅਧਿਆਪਕ, ਡਰਾਈਵਰ, ਚੌਕੀਦਾਰ, ਮਾਲੀ ਅਤੇ ਕਿਰਾਏਦਾਰ ਆਦਿ ਰੱਖਣ ਵੇਲੇ ਉਨ੍ਹਾਂ ਦੇ ਪਿਛੋਕੜ ਬਾਰੇ ਜ਼ਰੂਰ ਜਾਣਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨੌਕਰੀ ਜਾਂ ਕਿਰਾਏ ਤੇ ਰੱਖਣ ਤੋਂ ਪਹਿਲਾਂ ਸੰਬੰਧਤ ਵਿਅਕਤੀ ਜਾਂ ਪਰਿਵਾਰ ਤੋਂ ਮੁਕੰਮਲ ਰਿਹਾਇਸ਼ੀ ਪਤਾ ਅਤੇ ਹੋਰ ਸਬੰਧਤ ਜਾਣਕਾਰੀ ਹਾਸਿਲ ਕਰਕੇ ਜਾਂ ਅਧਿਕਾਰਤ ਏਜੰਸੀ ਰਾਹੀਂ ਲੈ ਕੇ ਸੰਬੰਧਤ ਪੁਲਿਸ ਚੌਕੀ/ਥਾਣਾ ਵਿੱਚ ਤੁਰੰਤ ਦਰਜ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਸਬੰਧਤ ਵਿਅਕਤੀ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਬਾਹਰਲਿਆਂ ਸੂਬਿਆਂ ਤੋਂ ਆ ਕੇ ਵਸੇ ਹੋਏ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ, ਪ੍ਰਾਈਵੇਟ ਸੁਰੱਖਿਆ ਏਜੰਸੀਆਂ ਜਾਂ ਅਦਾਰਿਆਂ, ਵੱਖ-ਵੱਖ ਵਪਾਰਕ ਕੰਪਨੀਆਂ, ਸਕੂਲਾਂ, ਕਾਲਜਾਂ, ਵਿੱਤੀ ਅਦਾਰਿਆਂ ਅਤੇ ਰੋਜ਼ਾਨਾ ਪੱਧਰ ਤੇ ਕੰਮ ਕਰਦੇ ਹਨ। ਕੁਝ ਲੋਕ ਘਰੇਲੂ ਕੰਮਾਂ ਕਾਰਾਂ ਵਿੱਚ ਵੀ ਹੱਥ ਵਟਾਉਂਦੇ ਹਨ। ਅਜਿਹੇ ਵਿਅਕਤੀਆਂ ਨੂੰ ਕੰਮ ਜਾਂ ਕਿਰਾਏ ਤੇ ਰੱਖਣ ਤੋਂ ਪਹਿਲਾਂ ਕੋਈ ਵੀ ਜਾਣਕਾਰੀ ਲੈਣੀ ਜ਼ਰੂਰੀ ਨਹੀਂ ਸਮਝੀ ਜਾਂਦੀ। ਜਿਸ ਕਾਰਨ ਅਜਿਹੇ ਲੋਕ ਮਾਲਕਾਂ ਦਾ ਵਿਸ਼ਵਾਸ਼ ਜਿੱਤ ਕੇ ਵੱਡੀ ਲੁੱਟ ਮਾਰ ਕਰ ਲੈਂਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ਤੇ ਸ਼ਰਾਬ ਪੀਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ।
ਇਕ ਹੋਰ ਹੁਕਮ ਰਾਹੀਂ ਸੜਕਾਂ ਫੁੱਟਪਾਥਾਂ ਉੱਪਰ ਰੇਹੜੀ ਫੜ੍ਹੀਆਂ ਲਾਉਣ, ਖਾਣ ਪੀਣ ਦੀਆਂ ਵਸਤਾਂ ਵੇਚਣ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸੜਕਾਂ ਉਪਰ ਸਮਾਨ ਰੱਖਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਰ੍ਹਾਂ ਕਰਨ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਲੁਧਿਆਣਾ ਸ਼ਹਿਰ ਵਿਚ ਵੱਖ ਵੱਖ ਥਾਂਵਾਂ ਤੇ ਬੀਅਰ ਬਾਰ ਖੁੱਲੇ ਹੋਏ ਹਨ। ਇੰਨ੍ਹਾਂ ਬੀਅਰ ਬਾਰਾ ਵਿੱਚ ਬਾਰ ਦੇ ਮਾਲਕ ਵੱਲੋ ਦੇਰ ਰਾਤ ਤੱਕ ਆਮ ਲੋਕਾ ਨੂੰ ਬੀਅਰ ਆਦਿ ਪਿਲਾਈ ਜਾਦੀ ਹੈ। ਜਿਥੇ ਕਈ ਵਾਰ ਨਸ਼ੇ ਦੀ ਹਾਲਤ ਵਿੱਚ ਆਮ ਲੋਕਾ ਵੱਲੋ ਆਪਸ ਵਿੱਚ ਲੜਾਈ ਝਗੜਾ ਵੀ ਕੀਤਾ ਜਾਦਾ ਹੈ। ਜਿਸ ਨਾਲ ਆਂਮ ਜਨਤਾ ਦੀ ਜਾਨ ਮਾਲ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਕਮਿਸ਼ਨਰੇਟ ਲੁਧਿਆਣਾ ਸ਼ਹਿਰ ਦੇ ਏਰੀਆ ਵਿੱਚ ਬੀਅਰ ਬਾਰ ਦੇ ਮਾਲਕ ਵੱਲੋ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹਿ ਸਕੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਪੈਦੇ ਸਮੂਹ ਬੀਅਰ ਬਾਰ ਦੇ ਮਾਲਕ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੀਅਰ ਬਾਰ ਅੰਦਰ ਦਾਖਲ ਹੋਣ ਵਾਲੇ ਹਰ ਇੱਕ ਵਿਅਕਤੀ ਦਾ ਪਹਿਚਾਨ ਪੱਤਰ (ਆਈ.ਡੀ. ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਇਸੰਸ ਆਦਿ) ਦੀ ਫੋਟੋ ਕਾਪੀ ਆਪਣੇ ਰਿਕਾਰਡ ਵਿੱਚ ਰੱਖੀਆ ਜਾਣ ਤੇ ਰਜਿਸਟਰ ਵਿੱਚ ਉਸਦਾ ਇੰਦਰਾਜ ਕੀਤਾ ਜਾਵੇ। ਹਰ ਇੱਕ ਬੀਅਰ ਬਾਰ ਅੰਦਰ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣ ਅਤੇ ਇਸ ਦੇ ਨਾਲ ਨਾਲ ਬੀਅਰ ਬਾਰ ਅੰਦਰ ਕਿਸੇ ਵੀ ਤਰ੍ਹਾਂ ਹੁੱਕਾ ਪਿਲਾਏੇਸਪਲਾਈ ਨਾਂ ਕੀਤਾ ਜਾਵੇ। ਅਗਰ ਬੀਅਰ ਬਾਰ ਦਾ ਮਾਲਕੇਮੈਨੇਜਰੇਕੇਅਰ ਟੇਕਰ ਇੰਨਾ ਦੀ ਉਲੰਘਣਾ ਕਰਦਾ ਹੈ ਤਾ ਬੀਅਰ ਬਾਰ ਦੇ ਮਾਲਕੇਮੈਨੇਜਰੇਕੇਅਰ ਟੇਕਰ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਾਰੀਆਂ ਕਿਸਮ ਦੀਆਂ ਗੱਡੀਆਂ ਦੇ ਸ਼ੀਸ਼ਿਆਂ ਤੇ ਕਾਲੀਆਂ ਫਿਲਮਾਂ ਦੀ ਵਰਤੋਂ ਤੇ ਪਾਬੰਦੀ ਲਗਾਈ ਹੈ। ਉਹਨਾਂ ਕਿਹਾ ਕਿ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਵਿੱਚ ਬੈਠੇ ਵਿਅਕਤੀ ਦੀ ਪਹਿਚਾਣ ਕੀਤੀ ਜਾਣੀ ਮੁਸ਼ਕਿਲ ਹੋ ਜਾਂਦੀ ਹੈ ਅਤੇ ਕਈ ਵਾਰ ਅਜਿਹੀਆਂ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਦੀ ਵਰਤੋਂ ਕਰਕੇ ਸੰਗੀਨ ਜ਼ੁਰਮਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਵੱਖ-ਵੱਖ ਨਹਿਰਾਂ, ਨਹਾਉਣ ਵਾਲੇ ਅਣ-ਅਧਿਕਾਰਤ ਤਲਾਬ ਅਤੇ ਹੋਰ ਟੋਭਿਆਂ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਆਮ ਵਿਅਕਤੀ ਨਹਾਉਂਦੇ ਹਨ ਜਦੋਂ ਕਿ ਉਨ੍ਹਾਂ ਨੂੰ ਤੈਰਨਾ ਨਹੀਂ ਆਉਂਦਾ ਹੁੰਦਾ ਅਤੇ ਇਸ ਤੋਂ ਇਲਾਵਾ ਨਹਿਰਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਅਜਿਹੇ ਬੱਚੇ/ਆਦਮੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਜਾਂਦੇ ਹਨ ਜਿਸ ਨਾਲ ਵੱਡਮੁੱਲੀਆਂ ਜਾਨਾਂ ਵਿਅਰਥ ਚਲੀਆਂ ਜਾਂਦੀਆਂ ਹਨ, ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਬਲਿਕ ਹਿੱਤ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਆਉਂਦੀਆਂ ਨਹਿਰਾਂ, ਟੋਭੇ ਅਤੇ ਅਣ-ਅਧਿਕਾਰਤ ਤਲਾਬ ਆਦਿ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਕਿਸੇ ਵੀ ਵਿਅਕਤੀ ਵੱਲੋਂ ਨਹਾਉਣ ਤੇ ਤੁਰੰਤ ਪਾਬੰਦੀ ਲਗਾਈ ਹੈ।
ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।