ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਜਾਗਰੂਕਤਾ ਸੈਮੀਨਾਰਾਂ/ਵੈਬੀਨਾਰ ਦਾ ਆਯੋਜਨ

ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ
ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਜਾਗਰੂਕਤਾ ਸੈਮੀਨਾਰਾਂ/ਵੈਬੀਨਾਰ ਦਾ ਆਯੋਜਨ

ਬਰਨਾਲਾ, 18 ਅਕਤੂਬਰ 2021

ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ 2 ਅਕਤੂਬਰ ਤੋਂ ਕੀਤੀ ਗਈ ਸੀ, ਦੇ ਚੱਲਦੇ ਅੱਜ ਬੀ.ਜੀ.ਐੱਸ. ਸਕੂਲ ਦੇ ਵਿਦਿਆਰਥੀਆਂ ਲਈ ਦਿਮਾਗੀ ਸਿਹਤ ਦੇ ਵਿਸ਼ੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼੍ਰੀਮਤੀ ਅਨੂ ਸ਼ਰਮਾ, ਰਿਟੇਨਰ ਵਕੀਲ ਵੱਲੋਂ ਵਿਦਿਆਰਥੀਆਂ ਨੂੰ ਦਿਮਾਗੀ ਤਨਾਅ ਹੋਣ ਦੇ ਕਾਰਨਾਂ ਅਤੇ ਦਿਮਾਗੀ ਤਨਾਅ ਤੋਂ ਕਿਵੇਂ ਬਚਾਅ ਕੀਤਾ ਜਾ ਸਕਦਾ ਹੈ, ਆਦਿ ਬਾਰੇ ਜਾਣਕਾਰੀ ਦਿੱਤੀ ਗਈ।

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 2 ਲੱਖ 66 ਹਜ਼ਾਰ 325 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਢ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਰਾਹੀਂ ਸ਼੍ਰੀ ਅਮਰਿੰਦਰ ਸਿੰਘ ਪੈਨਲ ਵਕੀਲ ਅਤੇ ਸ਼੍ਰੀ ਤਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ ਕਰਨ ਨਾਲ ਹੋਣ ਵਾਲੇ ਪ੍ਰਭਾਵਾਂ ਅਤੇ ਟੋਲ ਫਰੀ ਹੈੱਲਪਲਾਈਨ ਨੰਬਰ 1968 ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਸ਼੍ਰੀਮਤੀ ਪ੍ਰਤਿਮਾ ਅਰੌੜਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵੱਖ-ਵੱਖ ਪਿੰਡਾਂ ਜਿਵੇਂ ਕਿ ਮਹਿਲ ਕਲਾਂ, ਗਾਗੇਵਾਲ, ਸੱਦੋਵਾਲ, ਧਨੇਰ, ਛੀਨੀਵਾਲ ਕਲਾਂ, ਸ਼ਹਿਣਾ, ਮੌੜ ਨਾਭਾ, ਮੌੜ ਪਟਿਆਲਾ, ਲੀਲੋ ਕੋਠੇ, ਗਿੱਲ ਪੱਤੀ, ਪੱਤੀ ਦਰਾਕਾ, ਬੁਰਜ਼, ਈਸ਼ਰ ਸਿੰਘ ਵਾਲਾ, ਬੁਰਜ਼ ਫਤਿਹਗੜ੍ਹ, ਧੌਲਾ, ਨਾਨਕਪੁਰ ਪਿੰਡੀ, ਖੁੱਡੀ ਪੱਤੀ, ਬਿਲਾਸਪੁਰ ਪਿੰਡੀ, ਫਤਿਹਪੁਰ ਪਿੰਡੀ, ਕਾਹਨੇਕੇ, ਫਹਿਤਗੜ੍ਹ ਛੰਨਾ, ਧਨੌਲਾ ਖੁਰਦ, ਕੋਠੇ ਸਰਾਂ, ਕੋਠੇ ਚੁੰਘਾ ਆਦਿ ਦੇ ਲੋਕਾਂ ਲਈ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਜਾਣਕਾਰੀ ਦਿੱਤੀ ਗਈ ਕਿ ਕੋਈ ਵੀ ਵਿਅਕਤੀ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈਣ ਲਈ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਫੋਨ ਨੰਬਰ 01679243522 ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾਂ ਸਟੇਟ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love