ਫਿਰੋਜ਼ਪੁਰ 8 ਅਕਤੂਬਰ 2021
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ਼੍ਰੀ ਕਿਸ਼ੋਰ ਕੁਮਾਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ 837 ਪਿੰਡਾਂ ਵਿੱਚ ਇਸ ਦਿਵਸ ਨੂੰ ਮਨਾਉਣ ਦੇ ਇਵਜ਼ ਵਜੋਂ ਕਾਨੂੰਨੀ ਸਾਖਰਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਦਿਵਸ ਨੂੰ ਮਨਾਉਣ ਦੇ ਇਵਜ਼ ਵਜੋਂ ਡੇਢ ਮਹੀਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਇਸ ਸਬੰਧੀ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਫਿਰੋਜ਼ਪੁਰ ਜੀਰਾ ਅਤੇ ਗੁਰੂਹਰਸਹਾਏ ਤੇ ਸ਼ਹਿਰੀ ਇਲਾਕੇ ਵਿੱਚ ਜੱਜ ਸਾਹਿਬਾਨਾਂ, ਵਕੀਲ ਸਾਹਿਬਾਨਾਂ, ਸਕੂਲ ਟੀਚਰ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਹਰ ਰੋਜ਼ ਸੈਮੀਨਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ ।
ਹੋਰ ਪੜ੍ਹੋ :-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ, ਨੁੱਕੜ ਨਾਟਕ ਅਤੇ ਸੈਮੀਨਾਰਾਂ ਦਾ ਆਯੋਜਨ
ਸੀ. ਜੇ. ਐੱਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਸਕੱਤਰ ਸਾਹਿਬ ਵੱਲੋਂ ਪਿਛਲੇ 3-4 ਦਿਨਾਂ ਤੋਂ ਪਿੰਡ ਰੁਕਨੇਵਾਲਾ, ਮੱਲਾਂਵਾਲਾ, ਦੁਲਚੀ ਕੇ ਆਦਿ ਪਿੰਡਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਹਾਈ ਸਕੂਲਾਂ ਵਿੱਚ ਆਪ ਜਾ ਕੇ ਕਾਨੂੰੰਨੀ ਸਾਖਰਤਾ ਸੈਮੀਨਾਰ ਲਗਾਏ ਗਏ । ਇਸ ਤੋਂ ਇਲਾਵਾ ਮਿਸ ਏਕਤਾ ਉੱਪਲ ਨੇ ਵਨ ਸਟਾਪ ਕਰਾਇਸਿਸ ਸੈਂਟਰ, ਬਿਰਧ ਆਸ਼ਰਮ ਅਤੇ ਹੋਰ ਵੀ ਕਈ ਥਾਵਾਂ ਤੇ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸੈਮੀਨਾਰ ਲਗਾਏ ।