ਜਿਲੇ੍ਹ ਵਿਚ 33398 ਘਰੇਲੂ ਖ਼ਪਤਕਾਰਾਂ ਨੂੰ ਮਿਲਿਆ 37.74 ਕਰੋੜ ਰੁਪਏ ਦਾ ਬਕਾਇਆ ਬਿਜਲੀ ਬਿਲ ਮੁਆਫੀ ਸਕੀਮ ਹੇਠ ਲਾਭ-ਚੀਫ ਇੰਜੀਨੀਅਰ ਪੀ.ਸੀ.ਪੀ.ਸੀ.ਐਲ

DHILON
ਜਿਲੇ੍ਹ ਵਿਚ 33398 ਘਰੇਲੂ ਖ਼ਪਤਕਾਰਾਂ ਨੂੰ ਮਿਲਿਆ 37.74 ਕਰੋੜ ਰੁਪਏ ਦਾ ਬਕਾਇਆ ਬਿਜਲੀ ਬਿਲ ਮੁਆਫੀ ਸਕੀਮ ਹੇਠ ਲਾਭ-ਚੀਫ ਇੰਜੀਨੀਅਰ ਪੀ.ਸੀ.ਪੀ.ਸੀ.ਐਲ
ਸਰਕਾਰ ਨੇ 3 ਰੁਪਏ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਦੀ ਦਿੱਤੀ ਵੱਡੀ ਰਾਹਤ

ਅੰਮ੍ਰਿਤਸਰ 11 ਨਵੰਬਰ 2021

ਪੰਜਾਬ ਰਾਜ ਬਿਜਲੀ ਨਿਗਮ ਦੇ 2 ਕਿਲੋਵਾਟ ਤੱਕ ਦੇ ਮੰਜ਼ੂਰਸੁਦਾ ਬਿਜਲੀ ਲੋਡ ਵਾਲੇ ਘਰੇਲੂ ਖ਼ਪਤਕਾਰਾਂ ਨੂੰ ਵੱਡੀ ਰਾਹਤ ਦੇਣ ਲਈ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਹੁਣ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੇ 33398 ਖ਼ਪਤਕਾਰਾਂ ਨੇ ਲਾਭ ਉਠਾਇਆ ਹੈ ਅਤੇ ਇਨਾਂ ਖਪਤਕਾਰਾਂ ਦੇ 37.74 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿਲ ਮੁਆਫ਼ ਹੋਏ ਹਨ।

ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਜਾਗਰੂਕਤਾ ਪਰੋਗਰਾਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਿਜਲੀ ਨਿਗਮ ਦੇ ਬਾਰਡਰ ਜੋਨ ਦੇ ਚੀਫ ਇੰਜੀਨੀਅਰ ਸ: ਸਕੱਤਰ ਸਿੰਘ ਢਿਲੋਂ ਨੇ ਦੱਸਿਆ ਕਿ 2 ਕਿਲੋਵਾਟ ਤੱਕ ਦੇ ਮੰਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਨੂੰ ਇਸਦਾ ਲਾਭ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਬਿਜਲੀ ਨਿਗਮ ਨੇ ਇਹ ਰਕਮ ਖਪਤਕਾਰਾਂ ਦੇ ਖਾਤਿਆਂ ਚ ਲਾਕ ਕਰ ਦਿੱਤੀ ਹੈ। ਉਨਾਂ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਜਿਲ੍ਹੇ ਅੰਦਰ ਆਪਣੀਆਂ 41 ਸਬ ਡਵੀਜਨਾਂ ਵਿਖੇ ਬਿਜਲੀ ਬਿਲ ਮੁਆਫ਼ੀ ਦੇ ਲਗਾਏ ਜਾ ਰਹੇ ਕੈਂਪਾਂ ਦਾ ਤੁਰੰਤ ਲਾਭ ਲੈਣ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਮੌਕੇ ਤੇ ਖੁਦ ਖਪਤਕਾਰਾਂ ਦੇ ਫਾਰਮ ਭਰੇ ਜਾ ਰਹੇ ਹਨ।

ਸ: ਢਿੱਲੋਂ ਨੇ ਦੱਸਿਆ ਕਿ ਸਰਕਾਰ ਨੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਲੋਕਾਂ ਨੂੰ 24 ਘੰਟੇ ਨਿਰੰਤਰ ਬਿਜਲੀ ਸਪਲਾਈ ਕਰ ਰਿਹਾ ਹੈ। ਉਨਾਂ ਕਿਹਾ ਕਿ ਵਿਭਾਗ ਵਲੋਂ ਬਿਜਲੀ ਦੀਆਂ ਨਵੀਆਂ ਤਾਰਾਂਨਵੇਂ ਟਰਾਂਸਫਾਰਮਰ ਵੀ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਜਲੀ ਸਬੰਧੀ ਕੋਈ ਮੁਸ਼ਕਿਲ ਪੈਦਾ ਨਾ ਹੋਵੇ।

ਕੈਪਸ਼ਨ : ਫਾਈਲ ਫੋਟੋ ਚੀਫ ਇੰਜੀਨੀਅਰ ਸ: ਸਕੱਤਰ ਸਿੰਘ ਢਿਲੋਂ