ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸੰਦੀਪ ਹੰਸ

SANDEEP HANS
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 16 ਅਕਤੂਬਰ 2021

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 3 ਹਜ਼ਾਰ 624 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 2 ਲੱਖ 1 ਹਜ਼ਾਰ 34 ਮੀਟ੍ਰਿਕ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਘੱਟ ਸਮੇਂ ਦੇ ਬਾਵਜੂਦ ਹਰ ਕੀਮਤ ’ਤੇ ਲੋਕਾਂ ਦੀ ਇਛਾਵਾਂ ਪੂਰੀਆਂ ਕਰਨ ’ਤੇ ਦਿੱਤਾ ਜ਼ੋਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80033 ਮੀਟਰਿਕ ਟਨ, ਮਾਰਕਫੈਡ ਵੱਲੋਂ 48366 ਮੀਟਰਿਕ ਟਨ, ਪਨਸਪ ਵੱਲੋਂ 48106 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 24336 ਅਤੇ ਐਫ.ਸੀ.ਆਈ. ਵੱਲੋਂ 193 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ‘ਚੋਂ 85 ਫ਼ੀਸਦੀ ਤੋਂ ਵਧੇਰੇ ਝੋਨੇ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ‘ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ।

Spread the love