ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 85 ਹਜ਼ਾਰ 836 ਮੀਟ੍ਰਿਕ ਟਨ ਹੋਈ  – ਸੰਦੀਪ ਹੰਸ

SANDEEP HANS
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਦਾਖਲ ਨਹੀਂ ਕੀਤੀ ਨਾਮਜ਼ਦਗੀ

ਪਟਿਆਲਾ, 10 ਅਕਤੂਬਰ 2021

ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 85 ਹਜ਼ਾਰ 836 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 80 ਹਜ਼ਾਰ 409 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13158 ਮੀਟਰਿਕ ਟਨ ਝੋਨਾ ਆਇਆ ਅਤੇ 15905 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਹੋਰ ਪੜ੍ਹੋ :-ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 33223 ਮੀਟਰਿਕ ਟਨ, ਮਾਰਕਫੈਡ ਵੱਲੋਂ 17516 ਮੀਟਰਿਕ ਟਨ, ਪਨਸਪ ਵੱਲੋਂ 18050 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 11592 ਅਤੇ ਐਫ.ਸੀ.ਆਈ. ਵੱਲੋਂ 28 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

Spread the love