ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਪਿੰਡਾਂ ਅਤੇ ਸਕੂਲ ਵਿੱਚ ਲੱਗੇ ਕਾਨੂੰਨੀ ਸਾਖਰਤਾ ਸੈਮੀਨਾਰ – ਸੀ.ਜੇ.ਐਮ ਅਮਨਦੀਪ ਸਿੰਘ

Pan India Awareness
ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਪਿੰਡਾਂ ਅਤੇ ਸਕੂਲ ਵਿੱਚ ਲੱਗੇ ਕਾਨੂੰਨੀ ਸਾਖਰਤਾ ਸੈਮੀਨਾਰ - ਸੀ.ਜੇ.ਐਮ ਅਮਨਦੀਪ ਸਿੰਘ
ਡਿਸਟ੍ਰਿਕਟ ਪ੍ਰੋਗਰਾਮ ਦਫਤਰ ਦੇ ਸਹਯੋਗ ਨਾਲ ਲਾਏ ਸੀ.ਡੀ.ਪੀ.ਓ ਦਫਤਰ ਅਤੇ ਵੰਨ ਸਟਾਪ ਸੈਂਟਰ ਦੀ ਮਦਦ ਨਾਲ ਲਗਏ ਜਾ ਰਹੇ ਨੇ ਫਾਜ਼ਿਲਕਾ ਜ਼ਿਲ੍ਹਾ ਦੇ ਪਿੰਡਾ ਵਿੱਚ ਸੈਮੀਨਾਰ ਅਤੇ ਡੋਰ ਟੂ ਡੋਰ ਕੰਪੇਨ

ਫਾਜ਼ਿਲਕਾ, 22 ਅਕਤੂਬਰ 2021

ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਤੀ 22 ਅਕਤੂਬਰ 2021 ਨੂੰ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰ ਦੁਆਰਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ / ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਡਿਸਟ੍ਰਿਕਟ ਪ੍ਰੋਗਰਾਮ ਦਫਤਰ ਦੇ ਸਹਯੋਗ ਨਾਲ ਅੱਜ ਸੀ.ਡੀ.ਪੀ.ਓ. ਦਫਤਰ ਅਤੇ ਵੰਨ ਸਟਾਪ ਸੈਂਟਰ ਅਤੇ ਉਨਹਾਂ ਦੇ ਸੁਪਰਵਾਈਸਰ ਦੁਆਰਾ ਫਾਜ਼ਿਲਕਾ ਜ਼ਿਲ੍ਹਾ ਦੇ ਪਿੰਡਾਂ ਵਿੱਚ ਸੈਮੀਨਾਰ ਅਤੇ ਡੋਰ ਟੂ ਡੋਰ ਕੰਪੇਨ ਕੀਤੀ ਗਈ ਜਿਸ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਰ ਵੰਡੇ ਗਏ।

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ

ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਹਾਈ ਸਕੂਲ, ਬਜ਼ੀਦਪੁਰ ਕੱਟਿਆਂ ਵਾਲੀ ਵਿਖੇ ਕਾਨੂੰਨੀ ਸਾਜਰਤਾ ਸੈਮੀਨਾਰ ਲਗਾਇਆ ਗਿਆ।ਉਹਨਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਬੱਚਿਆਂ ਨੂੰੂ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।

ਇਸ ਉਪਰੰਤ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਨਵੀਰ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸੈਮੀਨਾਰ ਲਗਾਊਣ ਲਈ ਧੰਨਵਾਦ ਕੀਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਵਿਜ਼ਿਟ ਕੀਤਾ ਜਾ ਸਕਦਾ ਹੈ ਜਾਂ 1968 ਜਾਂ 261500 `ਤੇ ਕਾਲ ਕੀਤੀ ਜਾ ਸਕਦੀ ਹੈ।

Spread the love