ਜਿਲਾ ਪ੍ਰਸ਼ਾਸਨ ਵਲੋਂ ਪਿੰਡ ਮੌਚਪੁਰ ਵਿਖੇ ਪਿਕਨਿਕ ਸਪਾਟ ਬਣਾਉਣ ਲਈ ਕੀਤੇ ਗਏ ਸ਼ਾਨਦਾਰ ਉਪਰਾਲੇ
ਗੁਰਦਾਸਪੁਰ, 8 ਜਨਵਰੀ 2022
ਜ਼ਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਕੱਲ੍ਹ 9 ਜਨਵਰੀ ਨੂੰ ਪੰਚਾਇਤ ਭਵਨ ਗੁਰਦਾਸਪੁਰ ਤੋ ਸਵੇਰੇ 9.30 ਵਜੇ ਪਿੰਡ ਮੌਚਪੁਰ (ਮੌਜਪੁਰ) ਯਾਤਰਾ ਲਈ ਵਿਸ਼ੇਸ ਬੱਸ ਰਵਾਨਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਚਪੁਰ (ਮੌਜਪੁਰ), ਬਿਆਸ ਦਰਿਆ ਦੇ ਕੰਡੇ ’ਤੇ ਪੈਂਦੇ ਇਕ ਟਾਪੂਨੁਮਾ ਪਿੰਡ ਹੈ, ਜਿਸ ਨੂੰ ਈਕੋ ਟੂਰਿਜ਼ਮ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ‘ਆਪ’ ਵਿੱਚ ਹੋਏ ਸ਼ਾਮਲ
ਉਨ੍ਹਾਂ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਜਿਥੇ ਪਿੰਡ ਅੰਦਰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਲੱਗੇ ਲੋਕਾਂ ਨੂੰ ਹਟਾ ਕੇ ਵੱਖ-ਵੱਖ ਸਕੀਮਾਂ ਤਹਿਤ ਰੋਜ਼ਗਾਰ ਪ੍ਰਦਾਨ ਕਰਵਾਇਆ ਜਾਵੇਗਾ, ਉਸਦੇ ਨਾਲ ਇਸ ਖੇਤਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਬੰਧ ਵਿਚ ਪਿਛਲੇ ਦਿਨਾਂ ਵਿਚ ਪਿੰਡ ਦੇ ਸਰਪੰਚ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਟਾਪੂਨੁਮਾ ਪਿੰਡ ਵਿਚ ਦਰਿਆ ਦੇ ਦੋਵੇਂ ਪਾਸੇ ਆਮ ਯਾਤਰੀਆਂ ਦੀ ਆਵਾਜਾਈ ਲਈ ਇਕ ਬੇੜੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਅੰਦਰ ਸੁੰਦਰ ਪਾਰਕ , ਜਿੰਮ ਆਦਿ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।