ਪਰਵਾਸੀ ਸਾਹਿਤ ਅਧਿਅਨ ਕੇਂਦਰ  ਵੱਲੋਂ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ              

NEWS MAKHANI

ਲੁਧਿਆਣਾ: 7 ਅਕਤੂਬਰ 2021

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ  ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣੇ ਤੇ  ਸੋਗ ਪ੍ਰਗਟ ਹਿਤ ਕੀਤੀ ਸੋਗ ਸਭਾ ਵਿੱਚ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ: ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਹੁਦੇਦਾਰਾਂ, ਮੈਂਬਰਾਂ  ਅਧਿਆਪਕਾਂ   ਅਤੇ ਵਿਦਿਆਰਥੀਆਂ ਨੇ  ਸ਼ਿਰਕਤ ਕੀਤੀ।

ਹੋਰ ਪੜ੍ਹੋ :-ਅੱਜ 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ ਅਤੇ ਕੋਈ ਵੀ ਪਾਜੇਟਿਵ ਮਰੀਜ਼ ਨਹੀਂ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ਇਸ ਮੌਕੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਸ. ਪ. ਸਿੰਘ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ  ਸੇਵਾ ਸਿੰਘ ਸੇਖਵਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਾਡੇ ਕਾਲਜ ਅਤੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੂੰ ਵਡਮੁੱਲੀ ਦੇਣ ਹੈ ਉਨ੍ਹਾਂ ਨੇ ਸਾਲ 2011  ਵਿਚ ਕਾਲਜ ਵਿਚ ਪਰਵਾਸੀ ਸਾਹਿਤ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੇਂਦਰ ਦੇ ਸਾਹਿਤਕ ਅਤੇ ਅਕਾਦਮਿਕ ਕੰਮਾਂ ਲਈ ਦੋ ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੇ ਇਕ ਦਹਾਕੇ ਵਿਚ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਵਿਲੱਖਣ ਪਛਾਣ ਕਾਇਮ ਕੀਤੀ ਹੈ। ਪਰਵਾਸੀ ਸਾਹਿਤ ਅਧਿਅਨ ਕੇਂਦਰ ਉਨ੍ਹਾਂ ਉਨ੍ਹਾਂ ਦੀ ਇਸ ਵਡਮੁੱਲੀ ਦੇਣ ਲਈ ਹਮੇਸ਼ਾਂ ਉਨ੍ਹਾਂ ਦਾ ਰਿਣੀ ਰਹੇਗਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਸਿੱਖਿਆ ਮੰਤਰੀ  ਦੇ ਅਹੁਦੇ ਤੇ ਰਹਿੰਦਿਆਂ ਕੀਤੇ ਗਏ ਮਿਆਰੀ ਕੰਮਾਂ ਬਾਰੇ ਗੱਲਬਾਤ ਕੀਤੀ। ਪ੍ਰੋ . ਗੁਰਭਜਨ ਗਿੱਲ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਨੇ ਇਸ ਮੌਕੇ ਤੇ ਦੱਸਿਆ ਕਿ ਜਦੋਂ ਉਹ ਦੂਜੀ ਵਾਰ ਸਿੱਖਿਆ ਤੇ ਭਾਸ਼ਾ ਮੰਤਰੀ  ਬਣੇ ਤਾਂ ਡਾ. ਐੱਸ.ਪੀ ਸਿੰਘ ਨੂੰ ਪੁੱਛਣ ਲੱਗੇ ਮੈਂ ਨਵਾਂ ਕੀ ਕਰ ਸਕਦਾ ਹਾਂ ?ਉਨ੍ਹਾਂ ਨੇ ਕਿਹਾ ਪੰਜਾਬ ਦੀ ਸਿੱਖਿਆ ਤੇ ਭਾਸ਼ਾ ਨੀਤੀ ਬਣਾਓ । ਪੰਜਾਬ ਲਾਇਬ੍ਰੇਰੀ ਐਕਟ ਬਣਾਉਣ ਦੀ ਗੱਲ ਵੀ ਸਭ ਤੋਂ ਪਹਿਲੀ ਵਾਰ ਉਨ੍ਹਾਂ ਵੱਲੋਂ ਹੀ ਛੋਹੀ ਗਈ ਸੀ

ਪ੍ਰੋਫ਼ੈਸਰ ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ. ਜਿਹੜੇ ਕਿ ਉਸ ਸਮੇਂ ਪੰਜਾਬੀ ਵਿਭਾਗ ਦੇ ਮੁਖੀ ਸਨ ਨੇ ਕਿਹਾ ਕਿ   ਜਥੇਦਾਰ ਸੇਖਵਾਂ ਦਾ ਸਦੀਵੀ ਵਿਛੋੜਾ ਸਾਡੇ ਲਈ ਕਦੇ ਵੀ ਨਾ ਪੂਰਾ ਹੋ ਸਕਣ ਵਾਲਾ ਵੱਡਾ ਘਾਟਾ ਹੈ।
ਡਾ.  ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਕਿਹਾ ਕਿ ਜਥੇਦਾਰ ਸਰਦਾਰ ਸੇਵਾ ਸਿੰਘ ਸੇਖਵਾਂ ਦਾ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਡੂੰਘਾ ਲਗਾਵ ਸੀ। ਇਸੇ ਦੀ ਪ੍ਰਫੁੱਲਤਾ ਹਿੱਤ ਉਨ੍ਹਾਂ ਨੇ ਸਾਡੇ  ਵਿਚ ਪਰਵਾਸੀ ਸਾਹਿਤ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ  ਪਰਵਾਸੀ ਸਾਹਿਤ ਅਧਿਅਨ ਕੇਂਦਰ ਨੂੰ ਲੈ ਕੇ ਉਨ੍ਹਾਂ ਨੇ ਜਿਹੜਾ ਸੁਪਨਾ ਦੇਖਿਆ ਸੀ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੇ ਡਾ. ਸ. ਪ. ਸਿੰਘ ਜੀ ਦੀ ਸੁਯੋਗ ਅਗਵਾਈ ਅਧੀਨ ਉਸ ਸੁਪਨੇ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਹਰਪ੍ਰੀਤ ਸਿੰਘ ਦੂਆ ਤੇ  ਰਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ।

Spread the love