ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ-ਸੰਦੀਪ ਹੰਸ
ਪਟਿਆਲਾ, 1 ਅਪ੍ਰੈਲ 2022
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਅੱਜ ਪਹਿਲੇ ਦਿਨ ਜ਼ਿਲ੍ਹੇ ਅੰਦਰ ਸਥਾਪਤ ਕੀਤੀਆਂ 109 ਮੰਡੀਆਂ ਵਿੱਚੋਂ 1 ਮੰਡੀ ‘ਚ 16 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਹੋਰ ਪੜ੍ਹੋ :-ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰੇਗਾ ਮਿਸਨ ਇੰਦਰਧਨੁਸ : ਸਿਵਲ ਸਰਜਨ ਡਾ. ਰੇਨੂੰ ਭਾਟੀਆਂ
ਉਨ੍ਹਾਂ ਹੋਰ ਦੱਸਿਆ ਕਿ ਹਾੜੀ ਦੇ ਇਸ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਪਹਿਲੇ ਦਿਨ 16 ਮੀਟਿਰਿਕ ਟਨ ਦੀ ਆਮਦ ਹੋਈ ਹੈ। ਜਿਸ ਵਿੱਚੋਂ ਅੱਜ ਪਨਗਰੇਨ ਵੱਲੋਂ 9 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਕਣਕ ਦੀ ਖਰੀਦ ਨਾਲੋ ਨਾਲ ਕੀਤੀ ਜਾ ਸਕੇ।