ਪਟਿਆਲਾ, 13 ਮਈ 2022
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ‘ਤੇ 14 ਮਈ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ ‘ਤੇ 8 ਜਨ ਸੁਵਿਧਾ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਡੀ.ਸੀ. ਨੇ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ ‘ਤੇ ਨਿਪਟਾਏ ਜਾਣਗੇ।
ਹੋਰ ਪੜ੍ਹੋ :- ਜ਼ਿਲ੍ਹਾ ਵਾਸੀ ਆਪਣੀ ਮੁਸ਼ਕਿਲ ਵਟਸਐਪ ਨੰਬਰ 62393-01830 ਤੋਂ ਇਲਾਵਾ ਈਮੇਲ ਆਈ.ਡੀ [email protected] ’ਤੇ ਭੇਜ ਸਕਦੇ ਹਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਅਬਲੋਵਾਲ ਵਿਖੇ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਇਹ ਕੈਂਪ ਲੱਗਣਗੇ। ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਮਿਡਲ ਸਕੂਲ ਫ਼ਤਿਹਪੁਰ ਤੇ ਨਾਭਾ ਦੇ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ ਦੇ ਸਹਿਯੋਗ ਨਾਲ ਦੁਰਗਾ ਮੰਦਿਰ ਧਰਮਸ਼ਾਲਾ ਭਾਦਸੋਂ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸ਼ੁਤਰਾਣਾ ਦੇ ਐਮ.ਐਲ.ਏ. ਕੁਲਵੰਤ ਸਿੰਘ ਬਾਜੀਗਰ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ, ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ ਦੇ ਸਹਿਯੋਗ ਨਾਲ ਗੁੱਗਾਮਾੜੀ ਪਿੰਡ ਖੇੜਾ ਗੱਜੂ ਵਿਖੇ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਰਾਵਰ ਵਿਖੇ ਇਹ ਜਨ ਸੁਵਿਧਾ ਕੈਂਪ 14 ਮਈ ਨੂੰ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਕਿਉਂਕਿ ਇਸ ਮੌਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ।