ਸਪੀਕਰ ਵੱਲੋਂ ਭਗਤ ਕਬੀਰ ਜੈਯੰਤੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ, 4 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਬੀਰ ਜਯੰਤੀ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।

ਸਪੀਕਰ ਨੇ ਆਪਣੇ ਇੱਕ ਸੰਦੇਸ਼ ਵਿੱਚ ਕਿਹਾ ਕਿ ਭਗਤ ਕਬੀਰ ਨੇ ਲੋਕਾਂ ਨੂੰ ਮਾਨਵਤਾ ਦਾ ਸੁਨੇਹਾ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਬਹੁਤ ਜ਼ਿਆਦਾ ਮਹੱਤਤਾ ਰੱਖਦੀਆਂ ਹਨ।  ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ  ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ।